ਵਿਧਾਨ ਸਭਾ ਚੋਣਾਂ ਅਕਾਲੀ – ਬਸਪਾ ਗਠਜੋੜ ਰਲ ਕੇ ਲੜੇਗਾ, ਬਸਪਾ ਨੂੰ ਮਿਲੇ 20 ਹਲਕੇ

108
Share

ਚੰਡੀਗੜ੍ਹ, 12 ਜੂਨ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਦੀਆਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਤੇ ਬਸਪਾ ਨੇ ਗਠਜੋੜ ਕੀਤਾ ਹੈ ਤੇ ਦੋਵੇਂ ਇਹ ਚੋਣਾਂ ਰਲ ਕੇ ਲੜਨਗੇ। ਪ੍ਰੈਸ ਕਾਨਫਰੰਸ ਵਿੱਚ ਗਠਜੋੜ ਦਾ ਐਲਾਨ ਕਰਦਿਆਂ ਸ੍ਰੀ ਬਾਦਲ ਨੇ ਇਸ ਨੂੰ “ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਦਿਨ” ਦੱਸਿਆ। ਬਸਪਾ ਦੇ ਜਨਰਲ ਸਕੱਤਰ ਸਤੀਸ਼ ਚੰਦਰ ਮਿਸ਼ਰਾ ਦੀ ਹਾਜ਼ਰੀ ਵਿਚ ਉਨ੍ਹਾਂ ਕਿਹਾ, “ਅੱਜ ਦਾ ਇਤਿਹਾਸਕ ਦਿਨ … ਪੰਜਾਬ ਦੀ ਰਾਜਨੀਤੀ ਵਿਚ ਇਕ ਵੱਡਾ ਮੋੜ ਹੈ।” ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਮਿਲ ਕੇ 2022 ਦੀਆਂ ਚੋਣਾਂ ਅਤੇ ਹੋਰ ਚੋਣਾਂ ਮਿਲ ਕੇ ਲੜਨਗੇ। ਉਨ੍ਹਾਂ ਕਿਹਾ ਕਿ ਬਸਪਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿਚੋਂ 20 ’ਤੇ ਚੋਣ ਲੜੇਗੀ, ਜਦੋਂ ਕਿ ਬਾਕੀ  97 ਵਿਧਾਨ ਸਭਾ ਸੀਟਾਂ ’ਤੇ ਸ਼੍ਰੋਮਣੀ ਅਕਾਲੀ ਦਲ ਆਪਣੇ ਉਮੀਦਵਾਰ ਖੜ੍ਹੇ ਕਰੇਗਾ। ਸਮਝੌਤੇ ਅਧੀਨ ਬਸਪਾ ਦੁਆਬੇ ਦੀਆਂ 8, ਮਾਲਵੇ ਦੀਆਂ 7 ਅਤੇ ਮਾਝੇ ਦੀਆਂ 5 ਸੀਟਾਂ ’ਤੇ ਵਿਧਾਨਸਭਾ ਚੋਣਾਂ ਲੜੇਗੀਬਸਪਾ ਦੇ ਉਮੀਦਵਾਰ ਕਰਤਾਰਪੁਰ ਸਾਹਿਬ (ਜਲੰਧਰ), ਜਲੰਧਰ-ਪੱਛਮੀ, ਜਲੰਧਰ-ਉੱਤਰੀ, ਫਗਵਾੜਾ, ਜ਼ਿਲ੍ਹਾ ਹੁਸ਼ਿਆਰਪੁਰ ਸ਼਼ਹਿਰੀ, ਦਸੂਹਾ, ਰੂਪਨਗਰ ਜ਼ਿਲ੍ਹੇ ਵਿਚ ਚਮਕੌਰ ਸਾਹਿਬ, ਬੱਸੀ ਪਠਾਣਾ, ਪਠਾਨਕੋਟ ਵਿੱਚ ਸੁਜਾਨਪੁਰ, ਮੁਹਾਲੀ, ਅੰਮ੍ਰਿਤਸਰ ਉੱਤਰੀ ਅਤੇ ਅੰਮ੍ਰਿਤਸਰ ਕੇਂਦਰੀ ਤੋਂ ਚੋਣ ਲੜਨਗੇ।

  ਇਸ ਦੌਰਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ ਚੋਣਾਂ ਲੜੇਗਾ ਜਦਕਿ ਬਸਪਾ ਪੰਜਾਬ ਦੀਆਂ 20 ਸੀਟਾਂ ’ਤੇ ਚੋਣ ਮੈਦਾਨ ਵਿਚ ਉਤਰੇਗੀ।

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿਚ ਦੋਹਾਂ ਪਾਰਟੀਆਂ ਨੇ ਪਾਰਲੀਮੈਂਟ ਚੋਣਾਂ ਇਕੱਠਿਆਂ ਲੜੀਆਂ ਸਨ ਅਤੇ ਇਨ੍ਹਾਂ ਚੋਣਾਂ ਵਿਚ ਅਕਾਲੀ-ਬਸਪਾ ਗਠਜੋੜ ਨੇ ਇਤਿਹਾਸਕ ਜਿੱਤ ਹਾਸਲ ਕਰਦੇ ਹੋਏ 13 ਵਿਚੋਂ 12 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ।


Share