ਵਿਧਾਨ ਸਭਾ ਚੋਣਾਂ: ਚੋਣ ਕਮਿਸ਼ਨ ਨੇ 5 ਰਾਜਾਂ ’ਚ ਜਨਤਕ ਰੈਲੀਆਂ ਤੇ ਰੋਡ ਸ਼ੋਅ ’ਤੇ ਪਾਬੰਦੀ 22 ਜਨਵਰੀ ਤੱਕ ਵਧਾਈ

337
Share

ਨਵੀਂ ਦਿੱਲੀ, 15 ਜਨਵਰੀ (ਪੰਜਾਬ ਮੇਲ)- ਚੋਣ ਕਮਿਸ਼ਨ ਨੇ ਪੰਜ ਰਾਜਾਂ ’ਚ ਵਿਧਾਨ ਸਭਾ ਚੋਣਾਂ ਦੌਰਾਨ ਰੈਲੀਆਂ ਤੇ ਰੋਡ ਸ਼ੋਅ ’ਤੇ ਰੋਕ 22 ਜਨਵਰੀ ਤੱਕ ਵਧਾ ਦਿੱਤੀ ਹੈ। ਇਹ ਫ਼ੈਸਲਾ ਅੱਜ ਪੰਜ ਰਾਜਾਂ ਦੇ ਮੁੱਖ ਸਕੱਤਰਾਂ, ਸਿਹਤ ਸਕੱਤਰਾਂ ਅਤੇ ਰਾਜਾਂ ਦੇ ਮੁੱਖ ਚੋਣ ਕਮਿਸ਼ਨ ਨਾਲ ਭਾਰਤੀ ਚੋਣ ਕਮਿਸ਼ਨ ਦੀ ਬੈਠਕ ਦੌਰਾਨ ਕੀਤਾ ਗਿਆ। ਇਹ ਪਾਬੰਦੀਆਂ ਅੱਜ ਤੱਕ ਸਨ ਤੇ ਕਰੋਨਾ ਮਹਾਮਾਰੀ ਦੇ ਹਾਲਾਤ ਦਾ ਜਾਇਜ਼ਾ ਲੈਣ ਬਾਅਦ ਇਹ ਪਾਬੰਦੀਆਂ ਵਧਾਈਆਂ ਗਈਆਂ ਹਨ। ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿਚ ਚੋਣਾਂ ਹੋਣੀਆਂ ਹਨ ਪਰ ਕਰੋਨਾ ਦੇ ਵਧਦੇ ਮਾਮਲਿਆਂ ਕਾਰਨ ਕਮਿਸ਼ਨ ਕਾਫ਼ੀ ਚਿੰਤਤ ਹੈ।

Share