ਵਿਧਾਨ ਸਭਾ ਚੋਣਾਂ 2022 : ਅਕਾਲੀ ਦਲ ਵੱਲੋਂ ਐੱਨ. ਕੇ. ਸ਼ਰਮਾ ਡੇਰਾਬੱਸੀ ਤੋਂ ਉਮੀਦਵਾਰ

411
Share

ਡੇਰਾਬੱਸੀ, 4 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਡੇਰਾਬੱਸੀ ਤੋਂ ਐੱਨ. ਕੇ. ਸ਼ਰਮਾ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਚੋਣ ਮੈਦਾਨ ’ਚ ਉਤਾਰਿਆ ਹੈ। ਇਥੇ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ ਵਿਧਾਨ ਸਭਾ ਚੋਣਾਂ ਲਈ ਕੁੱਲ 5 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਅੱਜ ਡੇਰਾ ਬੱਸੀ ’ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਮੰਗਦਾ ਜਵਾਬ’ ਦੀ ਲੜੀ ਤਹਿਤ 5ਵੀਂ ਰੈਲੀ ’ਚ ਆਯੋਜਨ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਨੇ ਆਪਣੀ ਪਾਰਟੀ ਦੇ 5ਵੇਂ ਉਮੀਦਵਾਰ ਦਾ ਐਲਾਨ ਵਿਧਾਨ ਸਭਾ ਚੋਣਾਂ ਲਈ ਕੀਤਾ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਐੱਨ. ਕੇ. ਸ਼ਰਮਾ ਦੇ ਜਿੱਤਣ ’ਤੇ ਉਨ੍ਹਾਂ ਨੂੰ ਮੰਤਰੀ ਬਣਾਉਣ ਦੀ ਵੀ ਗੱਲ ਕਹੀ। ਸ਼ਰਮਾ ਦੇ ਨਾਂ ਦਾ ਐਲਾਨ ਕਰਦੇ ਹੋਏ ਉਨ੍ਹਾਂ ਨੇ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਐੱਨ. ਕੇ. ਸ਼ਰਮਾ ਨੂੰ ਵਿਧਾਨ ਸਭਾ ਚੋਣਾਂ ’ਚ ਜਿੱਤ ਦਿਵਾ ਕੇ ਵਿਧਾਇਕ ਬਣਾ ਦਿਓ ਅਤੇ ਜ਼ੀਰਕਪੁਰ ਦੇ ਸਾਰੇ ਵਿਕਾਸ ਦੇ ਕੰਮ ਕੀਤੇ ਜਾਣਗੇ। ਇਸ ਮੌਕੇ ’ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਸਣੇ ਅਕਾਲੀ ਦਲ ਦੀ ਸਮੁਚੀ ਲੀਡਰਸ਼ਿਪ ਮੌਜੂਦ ਰਹੀ। ਜਨਤਾ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਦੀ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕੈਪਟਨ ਸਾਬ੍ਹ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ’ਚ ਕੋਈ ਵੀ ਵਿਕਾਸ ਕਾਰਜ ਦਾ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਾਬ੍ਹ ਤੁਹਾਨੂੰ ਮੁੱਖ ਮੰਤਰੀ ਬਣਾਉਣ ਵਾਲੀ ਵੀ ਜਨਤਾ ਹੀ ਸੀ ਅਤੇ ਲਾਉਣ ਵਾਲੀ ਵੀ ਜਨਤਾ ਹੀ ਹੈ। ਇਸ ਕਰਕੇ ਕੈਪਟਨ ਸਾਬ੍ਹ ਹੁਣ ਤਿਆਰ ਹੋ ਜਾਓ, ਹੁਣ ਤੁਹਾਨੂੰ ਆਪਣੀ ਕੁਰਸੀ ਛੱਡ ਕੇ ਜਾਣਾ ਹੀ ਪੈਣਾ ਹੈ। ਉਨ੍ਹਾਂ ਕਿਹਾ ਕਿ ਮੈਂ ਅੱਜ ਇੰਨਾ ਮਾੜਾ ਮੁੱਖ ਮੰਤਰੀ ਕਦੇ ਨਹੀਂ ਵੇਖਿਆ। ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਉਹ ਮੁੱਖ ਮੰਤਰੀ ਨਹੀਂ ਚਾਹੁੰਦੇ, ਜੋ ਮੁੱਖ ਮੰਤਰੀ ਹੀ ਬਣ ਕੇ ਹੀ ਭੁੱਲ ਜਾਵੇ। ਉਨ੍ਹਾਂ ਕਿਹਾ ਕਿ ਮੈਂ ਕੈਪਟਨ ਸਾਬ੍ਹ ਅਤੇ ਸਾਰੇ ਕਾਂਗਰਸੀਆਂ ਨੂੰ ਪੁੱਛਣਾ ਚਾਹੰਦਾ ਹਾਂ ਕਿ 5 ਸਾਲਾਂ ’ਚ ਕੈਪਟਨ ਸਾਬ੍ਹ ਇਕ ਸਕੂਲ, ਇਕ ਹਸਪਤਾਲ ਜਾਂ ਇੰਡਸਟਰੀ ਦੱਸ ਦੇਣ, ਜੋ ਉਹ ਪੰਜਾਬ ਲਈ ਲੈ ਕੇ ਆਏ ਹੋਣ, ਕੋਈ ਵੀ ਨਹੀਂ ਦੱਸ ਸਕਣਗੇ।


Share