– ਅੱਠ ਉਮੀਦਵਾਰਾਂ ਦੀ ਛੇਵੀਂ ਸੂਚੀ ਕੀਤੀ ਜਾਰੀ
– ਭਗਵੰਤ ਮਾਨ ਅਤੇ ਜਰਨੈਲ ਸਿੰਘ ਨੇ ਜਾਰੀ ਕੀਤੀ ਛੇਵੀਂ ਸੂਚੀ
ਚੰਡੀਗੜ੍ਹ, 30 ਦਸੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ’ਚ ਹੋਣ ਵਾਲੀਆਂ 2022 ਦੀਆਂ ਆਮ ਵਿਧਾਨ ਸਭਾ ਚੋਣਾਂ ਲਈ 8 ਹੋਰ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਨਾਲ ‘ਆਪ’ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 96 ਹੋ ਗਈ ਹੈ।
ਵੀਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਐਡਵੋਕੇਟ ਅਮਰਪਾਲ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ, ਜਦੋਂ ਕਿ ਸ੍ਰੀ ਅੰਮ੍ਰਿਤਸਰ ਪੱਛਮੀ ਤੋਂ ਡਾ. ਜਸਬੀਰ ਸਿੰਘ, ਸ੍ਰੀ ਅੰਮ੍ਰਿਤਸਰ ਪੂਰਬੀ ਤੋਂ ਜੀਵਨਜੋਤ ਕੌਰ, ਅਮਲੋਹ ਤੋਂ ਗੁਰਿੰਦਰ ਸਿੰਘ ‘ਗੈਰੀ’ ਵੜਿੰਗ, ਫ਼ਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਾਵਨਾ, ਹਲਕਾ ਗਿੱਦੜਬਾਹਾ ਤੋਂ ਪ੍ਰੀਤਪਾਲ ਸ਼ਰਮਾ, ਮੌੜ ਤੋਂ ਸੁਖਵੀਰ ਮਾਈਸਰ ਖਾਨਾ ਅਤੇ ਹਲਕਾ ਮਲੇਰਕੋਟਲਾ ਤੋਂ ਡਾ. ਮੁਹੰਮਦ ਜ਼ਮਿਲ ਉਰ ਰਹਿਮਾਨ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।