ਵਿਧਾਨ ਸਭਾ ਚੋਣ ਨਤੀਜਿਆਂ ਨੇ ਕਈ ਸਿਆਸੀ ਮਹਾਰਥੀਆਂ ਨੂੰ ਧੂੜ ਚਟਾਈ

291
Share

-ਹਾਰਨ ਵਾਲਿਆਂ ’ਚ ਦੋ ਮੌਜੂਦਾ ਤੇ ਪੰਜ ਸਾਬਕਾ ਮੁੱਖ ਮੰਤਰੀ ਸ਼ਾਮਲ
ਨਵੀਂ ਦਿੱਲੀ, 10 ਮਾਰਚ (ਪੰਜਾਬ ਮੇਲ)- ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਕਈ ਸਿਆਸੀ ਪਾਰਟੀਆਂ ਦੇ ਮਹਾਰਥੀਆਂ ਨੂੰ ਧੂੜ ਚਟਾ ਦਿੱਤੀ ਹੈ। ਇਨ੍ਹਾਂ ਵਿੱਚ ਦੋ ਮੌਜੂਦਾ ਤੇ ਪੰਜ ਸਾਬਕਾ ਮੁੱਖ ਮੰਤਰੀ ਸ਼ਾਮਲ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਤਰਾਖੰਡ ਦੇ ਉਨ੍ਹਾਂ ਦੇ ਹਮਰੁਤਬਾ ਪੁਸ਼ਕਰ ਸਿੰਘ ਧਾਮੀ ਆਪੋ-ਆਪਣੀਆਂ ਸੀਟਾਂ ਹਾਰ ਗਏ ਹਨ। ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਸਿੰਘ ਰਾਵਤ ਅਤੇ ਪੰਜਾਬ ਦੇ ਦੋ ਸਾਬਕਾ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ ਤੇ ਅਮਰਿੰਦਰ ਸਿੰਘ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

Share