#INDIA

ਵਿਭਵ ਕੁਮਾਰ ਦੀ ਗ੍ਰਿਫ਼ਤਾਰੀ ਨੂੰ ਗੈਰਕਾਨੂੰਨੀ ਐਲਾਨਣ ਵਾਲੀ ਪਟੀਸ਼ਨ ‘ਤੇ ਫ਼ੈਸਲਾ ਰਾਖਵਾਂ

ਨਵੀਂ ਦਿੱਲੀ, 8 ਜੁਲਾਈ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਅਤੇ ਸਾਬਕਾ ਪੀ.ਏ. ਬਿਭਵ ਕੁਮਾਰ ਦੀ ਉਸ ਪਟੀਸ਼ਨ ‘ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ, ਜਿਸ ‘ਚ ਦਿੱਲੀ ਪੁਲਿਸ ਵਲੋਂ ਉਸ ਦੀ ਗ੍ਰਿਫ਼ਤਾਰੀ ਨੂੰ ਗੈਰਕਾਨੂੰਨੀ ਐਲਾਨਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਇਸ ਵੇਲੇ ਬਿਭਵ ਕੁਮਾਰ ਨਿਆਂਇਕ ਹਿਰਾਸਤ ਵਿਚ ਹੈ, ਜਿਸ ‘ਤੇ 13 ਮਈ ਨੂੰ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ‘ਤੇ ਮਾਲੀਵਾਲ ‘ਤੇ ਕਥਿਤ ਹਮਲਾ ਕਰਨ ਦੇ ਦੋਸ਼ ਲੱਗੇ ਸਨ ਤੇ ਉਸ ਨੂੰ 18 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ।