#INDIA

ਵਿਰਾਟ-ਅਨੁਸ਼ਕਾ ਦੇ ਘਰ ਪੁੱਤਰ ਨੇ ਲਿਆ ਜਨਮ

ਮੁੰਬਈ, 21 ਫਰਵਰੀ (ਪੰਜਾਬ ਮੇਲ)- ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਅਨੁਸ਼ਕਾ ਸ਼ਰਮਾ ਨੇ ਬੇਟੇ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਦਿੱਤੀ ਹੈ। ਆਪਣੇ ਇਸ ਪੋਸਟ ਵਿਚ ਉਨ੍ਹਾਂ ਨੇ ਆਪਣੇ ਬੇਟੇ ਦਾ ਨਾਂ ਵੀ ਦੱਸਿਆ ਹੈ।
ਪੋਸਟ ਵਿਚ ਉਨ੍ਹਾਂ ਲਿਖਿਆ ਤੁਹਾਨੂੰ ਸਾਰਿਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ 15 ਫਰਵਰੀ ਨੂੰ ਅਸੀਂ ਆਪਣੇ ਬੇਟੇ ਅਕਾਏ ਅਤੇ ਵਾਮਿਕਾ ਦੇ ਛੋਟੇ ਭਰਾ ਦਾ ਇਸ ਸੰਸਾਰ ਵਿਚ ਸਵਾਗਤ ਕੀਤਾ ਹੈ! ਅਸੀਂ ਆਪਣੇ ਜੀਵਨ ਦੇ ਇਸ ਸੁੰਦਰ ਸਮੇਂ ਵਿਚ ਤੁਹਾਡੇ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਦੀ ਮੰਗ ਕਰਦੇ ਹਾਂ। ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਇਸ ਸਮੇਂ ਸਾਡੀ ਗੋਪਨੀਯਤਾ ਦਾ ਸਤਿਕਾਰ ਕਰੋ।