ਟਵਿੱਟਰ ’ਤੇ ਦਿੱਤੀ ਜਾਣਕਾਰੀ
ਚੰਡੀਗੜ੍ਹ, 15 ਜਨਵਰੀ (ਪੰਜਾਬ ਮੇਲ)- ਭਾਰਤੀ ਟੈਸਟ ਕਿ੍ਰਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਦੱਖਣੀ ਅਫਰੀਕਾ ਤੋਂ ਮਿਲੀ ਸ਼ਰਮਨਾਕ ਹਾਰ ਕਾਰਨ ਟੈਸਟ ਮੈਚਾਂ ਦੀ ਕਪਤਾਨੀ ਵੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਉਨ੍ਹਾਂ ਟਵਿੱਟਰ ’ਤੇ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਕੋਹਲੀ ਟੀ-20 ਤੇ ਇਕ ਦਿਨਾ ਮੈਚਾਂ ’ਚ ਕਪਤਾਨੀ ਛੱਡਣ ਦਾ ਫੈਸਲਾ ਪਹਿਲਾਂ ਹੀ ਕਰ ਚੁੱਕੇ ਹਨ। ਵਿਰਾਟ ਨੇ ਸ਼ੋਸ਼ਲ ਮੀਡੀਆ ’ਤੇ ਕਿਹਾ ਕਿ ਉਨ੍ਹਾਂ ਕਿ੍ਰਕਟ ਵਿਚ ਦੇਸ਼ ਨੂੰ ਸਿਖਰ ’ਤੇ ਪਹੁੰਚਾਉਣ ਲਈ ਕੋਈ ਕਸਰ ਨਹੀਂ ਛੱਡੀ ਪਰ ਹਰ ਸਫ਼ਰ ਦਾ ਇਕ ਅੰਤ ਹੁੰਦਾ ਹੈ। ਇਸ ਕਰ ਕੇ ਉਨ੍ਹਾਂ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਹੈ।