ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਵੱਲੋਂ ਉਪ ਰਾਸ਼ਟਰਪਤੀ ਉਮੀਦਵਾਰ ਵਜੋਂ ਕਾਗਜ਼ ਦਾਖਲ

94
ਨਵੀਂ ਦਿੱਲੀ, 19 ਜੁਲਾਈ (ਪੰਜਾਬ ਮੇਲ)- ਉਪ ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਨੇ ਅੱਜ ਇਥੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਦਾਖ਼ਲ ਕਰਨ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ, ਸੀ.ਪੀ.ਐੱਮ. ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ ਅਤੇ ਕਈ ਹੋਰ ਵਿਰੋਧੀ ਆਗੂ ਮੌਜੂਦ ਸਨ।