#SPORTS

ਵਿਸ਼ਵ ਕੱਪ ਕ੍ਰਿਕਟ: ਭਾਰਤ ਨੇ ਟਾਸ ਜਿੱਤ ਕੇ ਪਾਕਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ, ਸ਼ੁਭਮਨ ਗਿੱਲ ਦੀ ਟੀਮ ’ਚ ਵਾਪਸੀ

ਅਹਿਮਦਾਬਾਦ, 14 ਅਕਤੂਬਰ (ਪੰਜਾਬ ਮੇਲ)- ਅੱਜ ਇਥੇ ਭਾਰਤ ਤੇ ਪਾਕਿਸਤਾਨ ਵਿਚਾਲੇ ਇਕ ਦਿਨਾਂ ਵਿਸ਼ਵ ਕੱਪ ਕ੍ਰਿਕਟ ਦੇ ਅਹਿਮ ਮੈਚ ’ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਭਾਰਤੀ ਟੀਮ ਵਿੱਚ ਬਿਮਾਰੀ ਤੋਂ ਠੀਕ ਹੋਏ ਸ਼ੁਭਮਨ ਗਿੱਲ ਨੂੰ ਸ਼ਾਮਲ ਕੀਤਾ ਗਿਆ ਹੈ। ਉਹ ਇਸ਼ਾਨ ਕਿਸ਼ਨ ਦੀ ਥਾਂ ਆਇਆ ਹੈ। ਪਾਕਿਸਤਾਨ ਟੀਮ ਨੇ ਕੋਈ ਬਦਲਾਅ ਨਹੀਂ ਕੀਤਾ।

Leave a comment