25.9 C
Sacramento
Wednesday, October 4, 2023
spot_img

ਵਿੱਕੀ ਮਿੱਡੂਖੇੜਾ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ ਸ਼ਗਨਪ੍ਰੀਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ

ਚੰਡੀਗੜ, 30 ਜੂਨ (ਪੰਜਾਬ ਮੇਲ)- ਪੰਜਾਬ ਪੁਲਿਸ ਵਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਥਿਤ ‘ਮੈਨੇਜਰ’ ਸ਼ਗਨਪ੍ਰੀਤ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਗਨਪ੍ਰੀਤ ਫਿਲਹਾਲ ਇਸ ਸਮੇਂ ਆਸਟ੍ਰੇਲੀਆ ਵਿਚ ਰਹਿ ਰਿਹਾ ਹੈ। ਜਿਸ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਹੋ ਸਕਦਾ ਹੈ। ਯਾਦ ਰਹੇ ਕਿ 7 ਮਈ 2021 ਨੂੰ ਯੂਥ ਅਕਾਲੀ ਦਲ ਦੇ ਸਿਰਕੱਢ ਆਗੂ ਵਿੱਕੀ ਮਿੱਡੂਖੇੜਾ ਦਾ ਮੋਹਾਲੀ ਦੇ ਸੈਕਟਰ 70 ਵਿਚ ਕਤਲ ਹੋਇਆ ਸੀ, ਜਿਸ ‘ਚ ਸ਼ਗਨਪ੍ਰੀਤ ਦਾ ਨਾਂ ਸਾਹਮਣੇ ਆਇਆ ਸੀ।
ਹੁਣ ਤੱਕ ਦੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਸ਼ਗਨਪ੍ਰੀਤ ਨੇ ਕਾਤਲਾਂ ਦੇ ਠਹਿਰਣ ਤੋਂ ਲੈ ਕੇ ਹੋਰ ਚੀਜ਼ਾਂ ਦਾ ਪ੍ਰਬੰਧ ਕੀਤਾ ਸੀ। ਤਫਤੀਸ਼ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਮੂਸੇਵਾਲਾ ਦਾ ਕਤਲ ਇਸ ਲਈ ਹੋਇਆ ਕਿ ਸ਼ਗਨਪ੍ਰੀਤ ਉਸ ਦਾ ਕਰੀਬੀ ਸੀ। ਉਸ ਵੇਲੇ ਤੋਂ ਇਹ ਨਾਮ ਚਰਚਾ ਵਿਚ ਹੈ। ਹੁਣ ਸ਼ਗਨਪ੍ਰੀਤ ‘ਤੇ ਐਕਸ਼ਨ ਦੀ ਤਿਆਰੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਫਿਲਹਾਲ ਇਥੇ ਇਹ ਵੀ ਦੇਖਣਾ ਹੋਵੇਗਾ ਕਿ ਪੁਲਿਸ ਦਾ ਅਗਲਾ ਕਦਮ ਕੀ ਹੁੰਦਾ ਹੈ ਅਤੇ ਸ਼ਗਨਪ੍ਰੀਤ ਖ਼ਿਲਾਫ਼ ਕੀ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles