ਵੀਜ਼ਿਆਂ ਦੀ ਉਡੀਕ ਕਰ ਰਹੇ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਦੀ ਨਿਰਾਸ਼ਾ ਤੇ ਬੇਚੈਨੀ ਨੂੰ ਸਮਝਦੇ ਹਾਂ : ਕੈਨੇਡਾ

36
Share

-ਹਰ ਹਫ਼ਤੇ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਦੇ ਰਹੇ ਹਾਂ, ਸਥਿਤੀ ਸੁਧਾਰਨ ਲਈ ਕੰਮ ਜਾਰੀ ਹੈ: ਕੈਨੇਡਾ
ਨਵੀਂ ਦਿੱਲੀ, 19 ਅਗਸਤ (ਪੰਜਾਬ ਮੇਲ)- ਕੈਨੇਡੀਅਨ ਵੀਜ਼ਿਆਂ ਲਈ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਵੱਡੀ ਗਿਣਤੀ ਭਾਰਤੀਆਂ ਨੂੰ ਇਥੇ ਕੈਨੇਡਾ ਦੇ ਹਾਈ ਕਮਿਸ਼ਨ ਨੇ ਕਿਹਾ ਕਿ ਉਹ ਉਨ੍ਹਾਂ ਦੀ ਨਿਰਾਸ਼ਾ ਤੇ ਬੇਚੈਨੀ ਨੂੰ ਸਮਝਦਾ ਹੈ। ਕਮਿਸ਼ਨ ਨੇ ਭਰੋਸਾ ਦਿੱਤਾ ਹੈ ਕਿ ਉਹ ਸਥਿਤੀ ਨੂੰ ਸੁਧਾਰਨ ਲਈ ਕੰਮ ਕਰ ਰਿਹਾ ਹੈ। ਕੈਨੇਡੀਅਨ ਹਾਈ ਕਮਿਸ਼ਨ ਨੇ ਟਵੀਟ ਦੀ ਲੜੀ ਵਿਚ ਕਿਹਾ ਕਿ ਹਜ਼ਾਰਾਂ ਭਾਰਤੀ ਵਿਦਿਆਰਥੀ ਹਰ ਹਫ਼ਤੇ ਆਪਣੇ ਵੀਜ਼ੇ ਪ੍ਰਾਪਤ ਕਰ ਰਹੇ ਹਨ ਅਤੇ ਇਹ ਉਡੀਕ ਸਮਾਂ ਘਟਾਉਣ ਲਈ ਹਰ ਕੋਸ਼ਿਸ਼ ਜਾਰੀ ਰੱਖੇਗਾ।

Share