ਵੈਨਕੂਵਰ ਵਿਖੇ ਵਾਪਰੇ ਸੜਕ ਹਾਦਸੇ ‘ਚ 2 ਪੰਜਾਬੀ ਨੌਜਵਾਨਾਂ ਦੀ ਮੌਤ

478
Share

ਵੈਨਕੂਵਰ/ਮਾਛੀਵਾੜਾ ਸਾਹਿਬ, 7 ਜੁਲਾਈ (ਪੰਜਾਬ ਮੇਲ)- ਵੈਨਕੂਵਰ ਨੇੜੇ ਵਾਪਰੇ ਇਕ ਸੜਕ ਹਾਦਸੇ ‘ਚ ਮਾਛੀਵਾੜਾ ਦੇ ਨੌਜਵਾਨ ਗਿਆਨ ਸਿੰਘ (21) ਅਤੇ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਨੌਜਵਾਨ ਦੀ ਮੌਤ ਹੋ ਗਈ। ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਟਰੱਸਟੀ ਗੁਰਭਗਤ ਸਿੰਘ ਨਾਮਧਾਰੀ ਦਾ ਲੜਕਾ ਗਿਆਨ ਸਿੰਘ ਕੈਨੇਡਾ ਵਿਖੇ ਮਕੈਨੀਕਲ ਇੰਜੀਨੀਅਰ ਦੀ ਪੜ੍ਹਾਈ ਕਰਦਾ ਸੀ ਅਤੇ ਵੈਨਕੂਵਰ ਵਿਖੇ ਰਹਿੰਦਾ ਸੀ। ਉਹ ਆਪਣੇ ਦੋਸਤ ਨਾਲ ਕਾਰ ‘ਤੇ ਸਵਾਰ ਹੋ ਕੇ ਘੁੰਮਣ ਲਈ ਗਿਆ ਅਤੇ ਜਦੋਂ ਉਹ ਵਾਪਸ ਪਰਤ ਰਹੇ ਸਨ, ਤਾਂ ਉਨ੍ਹਾਂ ਦੀ ਕਾਰ ਟਰੱਕ ਨਾਲ ਟਕਰਾ ਗਈ, ਜਿਸ ਵਿਚ ਗਿਆਨ ਸਿੰਘ ਨਾਮਧਾਰੀ ਅਤੇ ਉਸ ਦੇ ਮੁਹਾਲੀ ਦੇ ਦੋਸਤ ਦੀ ਮੌਤ ਹੋ ਗਈ। ਕੈਨੇਡਾ ਪੁਲਿਸ ਵਲੋਂ ਹਾਦਸੇ ਤੋਂ ਬਾਅਦ ਲਾਸ਼ਾਂ ਤੋਂ ਮਿਲੇ ਪਹਿਚਾਣ ਪੱਤਰ ਦੇ ਆਧਾਰ ‘ਤੇ ਉਥੇ ਰਹਿੰਦੇ ਰਿਸ਼ਤੇਦਾਰਾਂ ਨਾਲ ਸੰਪਰਕ ਕਰਕੇ ਜਾਣਕਾਰੀ ਦਿੱਤੀ ਗਈ।


Share