ਵ੍ਹਾਈਟ ਹਾਊਸ ਬਾਹਰ ਫਾਇਰਿੰਗ

278
Share

ਵਾਸ਼ਿੰਗਟਨ, 11 ਅਗਸਤ (ਪੰਜਾਬ ਮੇਲ)- ਅਮਰੀਕਾ ਵਿੱਚ ਵ੍ਹਾਈਟ ਹਾਊਸ ਦੇ ਬਾਹਰ ਫਾਇਰਿੰਗ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫਾਇਰਿੰਗ ਸਮੇਂ ਰਾਸ਼ਟਰਪਤੀ ਡੋਨਾਲਡ ਟਰੰਪ ਮੀਡੀਆ ਨਾਲ ਗੱਲਬਾਤ ਕਰ ਰਹੇ ਸੀ। ਇਸ ਘਟਨਾ ਤੋਂ ਬਾਅਦ ਟਰੰਪ ਨੂੰ ਸੁਰੱਖਿਅਤ ਥਾਂ ਤੇ ਭੇਜ ਦਿੱਤਾ ਗਿਆ।

ਦੱਸ ਦਈਏ ਕਿ ਰਾਸ਼ਟਰਪਤੀ ਟਰੰਪ ਨੇ ਖ਼ੁਦ ਇੱਕ ਬਿਆਨ ਚ ਇਸ ਖ਼ਬਰ ਦੀ ਪੁਸ਼ਟੀ ਕੀਤੀ। ਹਾਲਾਂਕਿਟਰੰਪ ਨੇ ਕਿਹਾ ਕਿ ਕਿਸੇ ਨੂੰ ਗੋਲੀ ਲੱਗੀ ਹੈ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਨਿਊਜ਼ ਏਜੰਸੀ ਏਐਨਆਈ ਦੀ ਖ਼ਬਰ ਮੁਤਾਬਕ, ਸੀਕ੍ਰੇਟ ਸਰਵਿਸ ਨੇ ਪ੍ਰੈੱਸ ਕਾਨਫਰੰਸ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ ਰਾਸ਼ਟਰਪਤੀ ਟਰੰਪ ਨੂੰ ਸੁਰੱਖਿਅਤ ਥਾਂ ਭੇਜ ਦਿੱਤਾ। ਉਸ ਤੋਂ ਥੋੜ੍ਹੀ ਦੇਰ ਬਾਅਦ ਟਰੰਪ ਵਾਪਸ ਆਏ ਤੇ ਪੱਤਰਕਾਰਾਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ।


Share