ਵੰਦੇ ਭਾਰਤ ਮਿਸ਼ਨ : ਯੂਕਰੇਨ ਤੋਂ ਵਤਨ ਪਰਤੇ 129 ਭਾਰਤੀ

688
Share

ਚੰਡੀਗੜ੍ਹ,  29 ਜੂਨ (ਪੰਜਾਬ ਮੇਲ)-  ਕੋਰੋਨਾ ਮਹਾਮਾਰੀ ਦੇ ਚਲਦਿਆਂ ਵਿਦੇਸ਼ਾਂ ‘ਚ ਫਸੇ ਭਾਰਤੀਆਂ ਨੂੰ ਆਪਣੇ ਦੇਸ਼ ਪਰਤਣ ‘ਚ ਭਾਰਤ ਸਰਕਾਰ ਵੱਲੋਂ ਚਲਾਈ ਗਈ ‘ਵੰਦੇ ਭਾਰਤ ਮਿਸ਼ਨ’ ਤਹਿਤ 116 ਭਾਰਤੀਆਂ ਦਾ ਇਕ ਜਥਾ ਯੂਕਰੇਨ ਦੇ ਸ਼ਹਿਰ ਬੋਰੀਸਪਿਲ ਤੋਂ ਦਿੱਲੀ ਹੁੰਦਿਆਂ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚਿਆ। ਇਸ ਜਥੇ ਵਿਚ ਪੰਜਾਬ ਅਤੇ ਨੇੜਲੇ ਰਾਜਾਂ ਦੇ ਵਸਨੀਕ ਪਹੁੰਚੇ ਹਨ ਏਅਰ ਇੰਡੀਆ ਦੀ ਇਸ ਵਿਸ਼ੇਸ਼ ਉਡਾਨ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਸ਼ਾਸਨਿਕ ਅਧਿਕਾਰਿਆਂ ਨੇ ਦੱਸਿਆ ਕਿ ਹਵਾਈ ਅੱਡੇ ਪਹੁੰਚਣ ‘ਤੇ ਸਾਰੇ ਯਾਤਰੀਆਂ ਦੀ ਸਕਰੀਨਿੰਗ ਕੀਤੀ ਗਈ ਜਿਸ ਪਿੱਛੋਂ ਸਾਰੇ ਯਾਤਰੀ ਆਪਣੀ ਸੂਬਾ ਸਰਕਾਰ ਦੀ ਦੇਖ-ਰੇਖ ਅਧੀਨ ਆਪਣੇ ਘਰਾਂ ਨੂੰ ਪਰਤਣ ਲਈ ਰਵਾਨਾ ਹੋਏ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਯਾਤਰੀਆਂ ਦੇ ਪਾਸਪੋਰਟ ਰੱਖ ਲਏ ਗਏ ਹਨ ਅਤੇ ਇਨ੍ਹਾਂ ਯਾਤਰੀਆਂ ਨੂੰ ਰਾਜ ਸਰਕਾਰ ਦੀ ਦੇਖ-ਰੇਖ ਅਧੀਨ ਹੀ ਇਕਾਂਤਵਾਸ ਕੀਤਾ ਜਾਵੇਗਾ।

Share