ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਕਲੱਬਾਂ ਵੱਲੋਂ ਕਬੱਡੀ ਟੂਰਨਾਮੈਂਟ 10 ਅਕਤੂਬਰ ਨੂੰ

334
Share

ਫਰਿਜ਼ਨੋ, 11 ਅਗਸਤ (ਪੰਜਾਬ ਮੇਲ)-ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਕਲੱਬਾਂ ਵੱਲੋਂ ਕਬੱਡੀ ਟੂਰਨਾਮੈਂਟ 10 ਅਕਤੂਬਰ ਨੂੰ ਫਰਿਜ਼ਨੋ ਵਿਖੇ ਕਰਵਾਈ ਜਾਵੇਗੀ। ਇਸ ਮੌਕੇ ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਨਿੱਝਰ ਅਤੇ ਅੰਮਿ੍ਰਤਪਾਲ ਸਿੰਘ ਨਿੱਝਰ ਨੇ ਦੱਸਿਆ ਕਿ ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਆਫ ਅਮਰੀਕਾ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਇਸ ਟੂਰਨਾਮੈਂਟ ’ਚ ਅੰਤਰਰਾਸ਼ਟਰੀ ਖਿਡਾਰੀ ਹਿੱਸਾ ਲੈਣ ਲਈ ਪਹੁੰਚ ਰਹੇ ਹਨ। ਨਿੱਜਰ ਭਰਾਵਾਂ ਨੇ ਦੱਸਿਆ ਕਿ ਭਾਵੇਂ ਕਿ ਵਿਸ਼ਵ ਭਰ ’ਚ ਕੋਵਿਡ ਦੀ ਮਹਾਮਾਰੀ ਕਰਕੇ ਕਬੱਡੀ ਜਗਤ ਨੂੰ ਵੀ ਕਾਫੀ ਮਾਰ ਪਈ ਹੈ, ਜਿਸ ਕਾਰਨ ਪਿਛਲੇ ਸਮੇਂ ਦੌਰਾਨ ਟੂਰਨਾਮੈਂਟਾਂ ਨਹੀਂ ਹੋ ਸਕੀਆਂ। ਹੁਣ ਜਦੋਂ ਇਸ ਬਿਮਾਰੀ ’ਤੇ ਠੱਲ੍ਹ ਪਈ ਹੈ, ਤਾਂ ਕੈਲੀਫੋਰਨੀਆ ਕਬੱਡੀ ਫੈਡਰੇਸ਼ਨ ਆਫ ਅਮਰੀਕਾ ਨੇ ਇਹ ਫੈਸਲਾ ਕੀਤਾ ਹੈ ਕਿ ਅਕਤੂਬਰ ਮਹੀਨੇ ’ਚ ਮਾਂ ਖੇਡ ਕਬੱਡੀ ਨੂੰ ਦੁਬਾਰਾ ਸੁਰਜੀਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਇਸ ਬਾਰੇ ਹੋਰ ਜਾਣਕਾਰੀ ਵੀ ਦਿੱਤੀ ਜਾਵੇਗੀ।

Share