ਸ਼ਾਹਬਾਜ਼ ਸ਼ਰੀਫ਼ ਨਿਰਵਿਰੋਧ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਚੁਣੇ ਗਏ

242
Share

ਇਮਰਾਨ ਸਮੇਤ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸਾਰੇ ਮੈਂਬਰਾਂ ਨੇ ਕੌਮੀ ਅਸੈਂਬਲੀ ’ਚੋਂ ਅਸਤੀਫ਼ੇ ਦਿੱਤੇ, ਵੋਟਿੰਗ ਦਾ ਬਾਈਕਾਟ ਕਰਕੇ
ਇਸਲਾਮਾਬਾਦ, 11 ਅਪ੍ਰੈਲ (ਪੰਜਾਬ ਮੇਲ)- ਮੁੱਖ ਵਿਰੋਧੀ ਧਿਰ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਆਗੂ ਸ਼ਾਹਬਾਜ਼ ਸ਼ਰੀਫ਼ ਨਿਰਵਿਰੋਧ ਮੁਲਕ ਦੇ ਨਵੇਂ ਪ੍ਰਧਾਨ ਮੰਤਰੀ ਚੁਣੇ ਗਏ ਹਨ। ਉਹ ਇਮਰਾਨ ਖ਼ਾਨ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਸ਼ਨਿੱਚਰਵਾਰ ਨੂੰ ਬੇਭਰੋਸਗੀ ਮਤੇ ’ਤੇ ਵੋਟਿੰਗ ਜ਼ਰੀਏ ਗੱਦੀਓਂ ਲਾਹ ਦਿੱਤਾ ਗਿਆ ਸੀ। ਇਸ ਦੌਰਾਨ ਪਹਿਲਾਂ ਕੀਤੇ ਐਲਾਨ ਮੁਤਾਬਕ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸੰਸਦ ਮੈਂਬਰਾਂ ਨੇ ਕੌਮੀ ਅਸੈਂਬਲੀ ’ਚ ਵੋਟਿੰਗ ਦਾ ਅਮਲ ਸ਼ੁਰੂ ਹੋਣ ਤੋਂ ਪਹਿਲਾਂ ਆਪਣੇ ਅਸਤੀਫ਼ੇ ਸੌਂਪ ਦਿੱਤੇ। ਇਮਰਾਨ ਖ਼ਾਨ ਨੇ ਕੌਮੀ ਅਸੈਂਬਲੀ ਦੇ ਮੈਂਬਰ ਵਜੋਂ ਅਸਤੀਫ਼ਾ ਦਿੰਦਿਆਂ ਕਿਹਾ ਕਿ ਉਹ ਅਸੈਂਬਲੀ ਵਿਚ ‘ਚੋਰਾਂ’ ਨਾਲ ਨਹੀਂ ਬੈਠਣਗੇ। ਉਨ੍ਹਾ ਦੀ ਪਾਰਟੀ ਪੀ.ਟੀ.ਆਈ. ਨੇ ਵੋਟਿੰਗ ਦਾ ਬਾਇਕਾਟ ਕਰਦਿਆਂ ਅਸੈਂਬਲੀ ’ਚੋਂ ਵਾਕਆਊਟ ਕੀਤਾ।

Share