ਸ਼ਿਕਾਗੋ ‘ਚ ਗੋਲੀਬਾਰੀ ਦੌਰਾਨ ਇੱਕ ਦੀ ਮੌਤ; 5 ਜ਼ਖਮੀ

387
Share

ਸ਼ਿਕਾਗੋ, 2 ਸਤੰਬਰ (ਨੀਟਾ/ਕੁਲਵੰਤ/ਪੰਜਾਬ ਮੇਲ)- ਅਮਰੀਕਾ ‘ਚ ਗੋਲੀਬਾਰੀ ਹੋਣੀ ਕੋਈ ਨਵੀਂ ਚੀਜ਼ ਨਹੀਂ, ਆਏ ਦਿਨ ਅਮਰੀਕਾ ਦੇ ‘ਚ ਕਿਤੇ ਨਾ ਕਿਤੇ ਗੋਲੀਬਾਰੀ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ! ਇਸੇ ਤਰ੍ਹਾਂ ਦੀ ਇੱਕ ਘਟਨਾ ਸ਼ਿਕਾਗੋ ਵਿਖੇ ਵਾਪਰੀ, ਜਿੱਥੇ ਇਕ ਪੈਨਕੇਕ ਹਾਊਸ ਰੈਸਟੋਰੈਂਟ ਦੇ ਬਾਹਰ ਹੋਈ ਗੋਲੀਬਾਰੀ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਸਥਾਨਕ ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੱਤੀ। ਸ਼ਿਕਾਗੋ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਸਥਾਨਕ ਸਮੇਂ ਮੁਤਾਬਕ 1.50 ਵਜੇ ਵਾਪਰਿਆ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਜ਼ਖਮੀ 5 ਲੋਕਾਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਸ਼ੁਰੂਆਤੀ ਬਿਆਨ ‘ਚ ਕਿਹਾ ਕਿ ਇਕ ਵਿਅਕਤੀ ਬਾਹਰ ਖਾਣਾ ਖਾ ਰਿਹਾ ਸੀ, ਜਦੋਂ ਚਿੱਟੀ ਐੱਸ.ਯੂ.ਵੀ. ਗੱਡੀ ‘ਚ ਆਏ ਲੋਕਾਂ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਇਹ ਗੋਲੀਬਾਰੀ ਕਿਸ ਨੇ ਅਤੇ ਕਿਉਂ ਕੀਤੀ, ਹਾਲੇ ਪੁਲਿਸ ਜਾਂਚ ਜਾਰੀ ਹੈ।


Share