ਸ਼ੌਰਿਆ ਚੱਕਰ ਐਵਾਰਡੀ ਬਲਵਿੰਦਰ ਸਿੰਘ ਕਤਲ ਦੇ ਮੁੱਖ ਮੁਲਜ਼ਮ ਸਮੇਤ ਦੋ ਗਿ੍ਰਫ਼ਤਾਰ

52
Share

ਤਰਨਤਾਰਨ, 9 ਅਗਸਤ (ਪੰਜਾਬ ਮੇਲ)- ਤਰਨਤਾਰਨ ਪੁਲਿਸ ਨੇ ਸੋਮਵਾਰ ਦੇਰ ਸ਼ਾਮ ਮੰਡ ਖੇਤਰ ਦੇ ਨਾਗੋਕੇ ਘਰਾਟ ’ਚ ਚਲਾਏ ਵਿਸ਼ੇਸ਼ ਅਪਰੇਸ਼ਨ ਦੌਰਾਨ ਸੁੱਖ ਭਿਖਾਰੀਵਾਲ ਅਤੇ ਹੈਰੀ ਚੱਠਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਰਫਤਾਰ ਕੀਤਾ ਹੈ। ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਫੜੇ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਬਾਬਾ ਰਾਜਾ ਪੀਰਾਂਬਾਦ (ਗੁਰਦਾਸਪੁਰ) ਅਤੇ ਸੰਦੀਪ ਸਿੰਘ ਉਰਫ਼ ਕਾਲਾ ਵਾਸੀ ਪਿੰਡ ਅਵਾਨ ਅੰਮਿ੍ਰਤਸਰ ਵਜੋਂ ਹੋਈ ਹੈ। ਗੁਰਵਿੰਦਰ ਸਿੰਘ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦੇ ਕਤਲ ਦਾ ਮੁੱਖ ਮੁਲਜ਼ਮ ਹੈ। ਬਲਵਿੰਦਰ ਸਿੰਘ ਦੀ 16 ਅਕਤੂਬਰ 2020 ਨੂੰ ਉਨ੍ਹਾਂ ਦੇ ਘਰ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਐੱਸ.ਐੱਸ.ਪੀ. ਨੇ ਦੱਸਿਆ ਕਿ ਗਿ੍ਰਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿਚ ਸਬੰਧਾਂ ਦੇ ਮੱਦੇਨਜ਼ਰ ਹੈਰੋਇਨ, ਅਫੀਮ, ਖ਼ਤਰਨਾਕ ਹਥਿਆਰਾਂ ਵਰਗੇ ਨਸ਼ਿਆਂ ਦੀ ਸਰਹੱਦ ਪਾਰੋਂ ਤਸਕਰੀ ਵਿਚ ਸ਼ਾਮਲ ਹਨ।

Share