ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵੱਲੋਂ ਰਾਜਵਿੰਦਰ ਹਿੱਸੋਵਾਲ ਨੂੰ ਲੁਧਿਆਣੀ ਦਿਹਾਤੀ ਦਾ ਮੀਤ ਪ੍ਰਧਾਨ ਬਣਾਉਣ ’ਤੇ ਖੁਸ਼ੀ ਜ਼ਾਹਿਰ

425
ਜਥੇਦਾਰ ਰਾਜਵਿੰਦਰ ਸਿੰਘ ਹਿੱਸੋਵਾਲ, ਬਲਜੀਤ ਸਿੰਘ ਗਿੱਲ
Share

ਸੈਕਰਾਮੈਂਟੋ, 24 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਡੈਮੋਕੇ੍ਰਟਿਕ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਸ. ਰਾਜਵਿੰਦਰ ਸਿੰਘ ਹਿੱਸੋਵਾਲ ਨੂੰ ਲੁਧਿਆਣਾ ਦਿਹਾਤੀ ਦਾ ਮੀਤ ਪ੍ਰਧਾਨ ਬਣਾਉਣ ਦੇ ਫੈਸਲੇ ’ਤੇ ਕੈਲੀਫੋਰਨੀਆ ਦੇ ਉੱਘੇ ਸਿੱਖ ਆਗੂ ਬਲਜੀਤ ਸਿੰਘ ਗਿੱਲ ਨੇ ਖੁਸ਼ੀ ਜ਼ਾਹਿਰ ਕੀਤੀ ਹੈ ਅਤੇ ਸ. ਢੀਂਡਸਾ ਦਾ ਧੰਨਵਾਦ ਕੀਤਾ ਹੈ। ਸ. ਗਿੱਲ ਨੇ ਕਿਹਾ ਕਿ ਜਥੇਦਾਰ ਰਾਜਵਿੰਦਰ ਸਿੰਘ ਹਿੱਸੋਵਾਲ ਆਪਣੇ ਅਹੁਦੇ ਪ੍ਰਤੀ ਬਣਦੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਆਉਣ ਵਾਲੀਆਂ ਚੋਣਾਂ ਵਿਚ ਉਹ ਵੱਧ-ਚੜ੍ਹ ਕੇ ਆਪਣਾ ਯੋਗਦਾਨ ਪਾਉਣਗੇ।

Share