ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਜਗਮੀਤ ਬਰਾੜ 6 ਦਸੰਬਰ ਨੂੰ ਤਲਬ

38
ਚੰਡੀਗੜ੍ਹ, 2 ਦਸੰਬਰ (ਪੰਜਾਬ ਮੇਲ)- ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬਾਗੀ ਜਗਮੀਤ ਬਰਾੜ ਨੂੰ 6 ਦਸੰਬਰ ਨੂੰ ਤਲਬ ਕੀਤਾ ਹੈ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਮਲੂਕਾ ਨੇ ਸ਼੍ਰੀ ਬਰਾੜ ਨੂੰ ਜਾਰੀ ਨੋਟਿਸ ਵਿਚ ਕਿਹਾ ਹੈ ਕਿ ਕਮੇਟੀ ਪਹਿਲਾਂ ਭੇਜੇ ਗਏ ਨੋਟਿਸ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੈ। ਸ਼੍ਰੀ ਮਲੂਕਾ ਨੇ ਕਿਹਾ ਕਿ ਨੋਟਿਸ ਦੇ ਬਾਵਜੂਦ ਸ਼੍ਰੀ ਬਰਾੜ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਜਾਰੀ ਰੱਖੀਆਂ।