ਚੰਡੀਗੜ੍ਹ, 6 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਸ਼ਨਿਚਰਵਾਰ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਤੇ ਪੈਟਰੋਲ ਤੇ ਡੀਜ਼ਲ ’ਤੇ ਵੈਟ ਘਟਾਉਣ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਦੌਰਾਨ ਮੁਜ਼ਾਹਰਾਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਜ਼ਾਹਰਾਕਾਰੀਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਵੱਲ ਵਧਣ ਦੀ ਕੋਸ਼ਿਸ਼ ਵੀ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਮੌਕੇ ਪੁਲਿਸ ਨੇ ਮੁਜ਼ਾਹਰਾਕਾਰੀਆਂ ’ਤੇ ਹਲਕਾ ਲਾਠੀਚਾਰਜ ਵੀ ਕੀਤਾ, ਜਿਸ ਵਿਚ ਕੁਝ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।