ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਸ਼ਟਰਪਤੀ ਚੋਣਾਂ ’ਚ ਦਰੋਪਦੀ ਮੁਰਮੂ ਦਾ ਸਮਰਥਨ

42
Share

-ਦਰੋਪਦੀ ਮੁਰਮੂ ਨੇ ਹਿਮਾਚਲ ਪ੍ਰਦੇਸ਼ ਤੇ ਹਰਿਆਣਾ ’ਚ ਪ੍ਰਚਾਰ ਮੁਹਿੰਮ ਆਰੰਭੀ
ਚੰਡੀਗੜ੍ਹ, 1 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਚੋਣਾਂ ਲਈ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗੱਠਜੋੜ (ਐੱਨ.ਡੀ.ਏ.) ਦੀ ਉਮੀਦਵਾਰ ਦਰੋਪਦੀ ਮੁਰਮੂ ਦੇ ਸਮਰਥਨ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਭਾਜਪਾ ਨਾਲ ਵੱਖਰੇਵਿਆਂ ਦੇ ਬਾਵਜੂਦ ਦਰੋਪਦੀ ਮੁਰਮੂ ਲਈ ਸਮਰਥਨ ਦਾ ਐਲਾਨ ਕੀਤਾ ਗਿਆ ਹੈ। ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼੍ਰੀ ਬਾਦਲ ਨੇ ਕਿਹਾ ਕਿ ਪਾਰਟੀ ਨੇ ਇਕਜੁੱਟਤਾ ਨਾਲ ਫੈਸਲਾ ਲੈਂਦਿਆਂ ਦਰੋਪਦੀ ਮੁਰਮੂ ਲਈ ਸਮਰਥਨ ਐਲਾਨਿਆ ਹੈ। ਉਨ੍ਹਾਂ ਨੇ ਖੇਤੀ ਕਾਨੂੰਨਾਂ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਭਾਜਪਾ ਨਾਲ ਕਈ ਮੁੱਦਿਆਂ ’ਤੇ ਵਖਰੇਵੇਂ ਹਨ ਪਰ ਪਾਰਟੀ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਹਮੇਸ਼ਾ ਕੰਮ ਕੀਤਾ ਹੈ। ਇਸੇ ਦੌਰਾਨ ਦਰੋਪਦੀ ਮੁਰਮੂ ਨੇ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿਚ ਵੋਟਾਂ ਲਈ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ।

Share