ਸ਼੍ਰੋਮਣੀ ਕਮੇਟੀ ਨੂੰ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਆਪਣਾ ਚੈਨਲ ਸ਼ੁਰੂ ਕਰਨ ਦੀ ਹਦਾਇਤ

152
Share

– ਸ਼੍ਰੋਮਣੀ ਕਮੇਟੀ ਨੇ ਹਫ਼ਤੇ ਤੱਕ ਦੀ ਮੋਹਲਤ ਮੰਗੀ
ਅੰਮਿ੍ਰਤਸਰ, 8 ਅਪ੍ਰੈਲ (ਪੰਜਾਬ ਮੇਲ)- ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਕਰਨ ਲਈ ਆਪਣਾ ਚੈਨਲ ਸ਼ੁਰੂ ਕਰਨ ਲਈ ਰੂਪ-ਰੇਖਾ ਤਿਆਰ ਕਰਨ ਲਈ ਲਿਖਤੀ ਤੌਰ ’ਤੇ ਹਦਾਇਤ ਕੀਤੀ ਹੈ ਅਤੇ ਕਿਹਾ ਹੈ ਕਿ ਜਦੋਂ ਤੱਕ ਹੁਕਮ ਲਾਗੂ ਨਹੀਂ ਹੁੰਦਾ, ਉਦੋਂ ਤੱਕ ਸ਼੍ਰੋਮਣੀ ਕਮੇਟੀ ਦਾ ਆਈ.ਟੀ. ਵਿੰਗ ਆਪਣੇ ਵੈੱਬ ਚੈਨਲ ਰਾਹੀਂ ਇਸ ਦਾ ਪ੍ਰਸਾਰਣ ਕਰੇ ਅਤੇ ਸ਼ੇਅਰ ਕਰੇ। ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਅਕਾਲ ਤਖ਼ਤ ਦੇ ਲਿਖਤੀ ਨਿਰਦੇਸ਼ਾਂ ਦੇ ਜਵਾਬ ਵਿਚ ਆਪਣੇ ਆਈ.ਟੀ. ਵਿੰਗ ਨੂੰ ਗੁਰਬਾਣੀ ਦੇ ਪ੍ਰਸਾਰਨ ਲਈ ਲੈਸ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ ਹੈ ਕਿਉਂਕਿ ਕੈਮਰੇ, ਵਾਇਰਿੰਗ ਅਤੇ ਹੋਰ ਢੁਕਵਾਂ ਬੁਨਿਆਦੀ ਢਾਂਚਾ ਹਾਲੇ ਖਰੀਦਣਾ ਹੈ।

Share