ਸ਼੍ਰੋਮਣੀ ਕਮੇਟੀ ਨੇ ਦਾਸਤਾਨ-ਏ-ਸਰਹੰਦ ਫਿਲਮ ਚਲਾਉਣ ਨੂੰ ਨਹੀਂ ਦਿੱਤੀ ਕੋਈ ਪ੍ਰਵਾਨਗੀ

21
Share

ਅੰਮ੍ਰਿਤਸਰ, 24 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫਿਲਮ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਸਮੀਖਿਆ ਕਰਨ ਬਾਅਦ ਹੀ ਕੋਈ ਫੈਸਲਾ ਕੀਤਾ ਜਾਂਦਾ ਹੈ, ਲਿਹਾਜ਼ਾ ਦਾਸਤਾਨ-ਏ-ਸਰਹੰਦ ਫਿਲਮ ਚਲਾਉਣ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ ਹੈ। ਦਾਸਤਾਨ-ਏ-ਸਰਹੰਦ ਫਿਲਮ ਦਾ ਮਾਮਲਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਰੌਸ਼ਨੀ ਵਿਚ ਸ਼੍ਰੋਮਣੀ ਕਮੇਟੀ ਸੁਚੇਤ ਹੈ।

Share