ਸ਼੍ਰੋਮਣੀ ਕਮੇਟੀ ਵੱਲੋਂ 912 ਕਰੋੜ 59 ਲੱਖ ਰੁਪਏ ਦਾ ਬਜਟ ਪਾਸ:

115
Share

-40 ਕਰੋੜ 66 ਲੱਖ ਰੁਪਏ ਦਾ ਘਾਟੇ ਵਾਲਾ ਹੈ ਬਜਟ
ਅੰਮਿ੍ਰਤਸਰ, 30 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਅੰਮਿ੍ਰਤਸਰ) ਦੇ ਸਾਲਾਨਾ ਬਜਟ ਇਜਲਾਸ ’ਚ ਅੱਜ 912 ਕਰੋੜ 59 ਲੱਖ 26 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਹ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਇਆ। ਬਜਟ 40 ਕਰੋੜ 66 ਲੱਖ ਰੁਪਏ ਘਾਟੇ ਵਾਲਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬਜਟ ਪੇਸ਼ ਕੀਤਾ। ਉਨ੍ਹਾਂ ਇਸ ਵਰ੍ਹੇ ਦੀ ਅਨੁਮਾਨਤ ਆਮਦਨ 871 ਕਰੋੜ 93 ਲੱਖ ਰੁਪਏ ਹੋਵੇਗੀ। ਗੁਰਦੁਆਰਿਆਂ ਦੀ ਆਮਦਨ ’ਤੇ ਇਹ ਪ੍ਰਭਾਵ ਕਰੋਨਾ ਕਾਰਨ ਪਿਆ ਹੈ, ਜਿਸ ਕਾਰਨ ਬਜਟ ਵੀ ਪ੍ਰਭਾਵਿਤ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਮਤਾ ਪਾਸ ਕਰਕੇ ਯੂ.ਐੱਨ.ਓ. ਕੋਲੋਂ ਮੰਗ ਕੀਤੀ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਮਨੁੱਖੀ ਅਧਿਕਾਰ ਦਿਵਸ ਵਜੋਂ ਮਾਨਤਾ ਦਿੱਤੀ ਜਾਵੇ। ਇਜਲਾਸ ਵੱਲੋਂ ਮਤਾ ਪਾਸ ਕਰਕੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ ਤੇ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਜਲਾਸ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਬਜਟ ਇਜਲਾਸ ’ਚ ਬਰਗਾੜੀ ਕਾਂਡ ਦੀ ਨਿੰਦਾ ਕਰਦਿਆਂ ਪ੍ਰਮਾਤਮਾ ਅੱਗੇ ਦੋਸ਼ੀਆ ਖ਼ਿਲਾਫ਼ ਕਾਰਵਾਈ ਦੀ ਅਰਜੋਈ ਕੀਤੀ ਗਈ।

Share