ਸ਼੍ਰੋਮਣੀ ਕਮੇਟੀ ਖ਼ੁਦਮੁਖ਼ਤਿਆਰ ਸੰਸਥਾ ਹੋਣ ਕਰਕੇ ਚੁੱਭਦੀ ਹੈ ਸਰਕਾਰਾਂ ਨੂੰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

379
Share

ਅੰਮ੍ਰਿਤਸਰ, 18 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਨੇ ਹਮੇਸ਼ਾ ਸਿੱਖਾਂ ਪ੍ਰਤੀ ਬੇਰੁਖੀ ਵਾਲਾ ਵਤੀਰਾ ਅਪਣਾਈ ਰੱਖਿਆ ਹੈ। ਇਸ ਸਿੱਖ ਸੰਸਥਾ ਨੂੰ ਹਕਮੂਤਾਂ ਵੱਲੋਂ ਇਸ ਲਈ ਨਿਸ਼ਾਨਾ ਬਣਾਇਆ ਜਾਂਦਾ ਹੈ ਕਿਉਂਕਿ ਇਹ ਖ਼ੁਦਮੁਖ਼ਤਿਆਰ ਸੰਸਥਾ ਹੈ ਅਤੇ ਇਸ ਕਰ ਕੇ ਹੀ ਇਹ ਸਰਕਾਰਾਂ ਨੂੰ ਚੁੱਭਦੀ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਵੀ ਸਿੱਖਾਂ ਦੀ ਹਮਦਰਦ ਨਹੀਂ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਸਪੱਸ਼ਟ ਕਿਹਾ ਕਿ ਇਹ ਮਾਮਲਾ ਪ੍ਰਬੰਧਕੀ ਅਤੇ ਹੇਰਾਫੇਰੀ ਨਾਲ ਜੁੜਿਆ ਹੋਇਆ ਹੈ, ਨਾ ਕਿ ਬੇਅਦਬੀ ਨਾਲ।


Share