ਮੋਗਾ, 2 ਜੁਲਾਈ (ਪੰਜਾਬ ਮੇਲ)- ਮੋਗਾ ’ਚ 307 ਦੇ ਇਕ ਕੇਸ ਵਿਚ ਲਾਰੈਂਸ ਬਿਸ਼ਨੋਈ ਨੂੰ ਪੁਲਸ ਨੇ ਭਾਰੀ ਸੁਰੱਖਿਆ ਹੇਠ ਬਠਿੰਡਾ ਜੇਲ੍ਹ ਤੋਂ ਲਿਆਂਦਾ ਅਤੇ ਚਾਰਜ ਫਰੇਮ ਕਰਨ ਲਈ ਮੋਗਾ ਦੀ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ। ਮਾਣਯੋਗ ਅਦਾਲਤ ਨੇ ਚਾਰਜ ਫਰੇਮ ਕਰਨ ਉਪਰੰਤ 17/7/23 ਤੱਕ ਜੁਡੀਸ਼ੀਅਲ ਰਿਮਾਂਡ ’ਤੇ ਬਠਿੰਡਾ ਜੇਲ੍ਹ ਭੇਜ ਦਿੱਤਾ। ਮਾਮਲਾ ਦਸੰਬਰ 2021 ਨੂੰ ਮੋਗਾ ਦੇ ਡਿਪਟੀ ਮੇਅਰ ਦੇ ਭਰਾ ਜਤਿੰਦਰ ਧਮੀਜਾ (ਨੀਲਾ) ਨੂੰ ਗੋਲੀ ਮਾਰਨ ਲਈ ਜੋਧਾ ਅਤੇ ਮੋਨੂੰ ਡਾਗਰ ਨੂੰ ਮੋਗਾ ਵਿਖੇ ਭੇਜਿਆ ਸੀ ਅਤੇ ਗਲਤੀ ਨਾਲ ਜਿਤੇਂਦਰ ਧਮੀਜਾ (ਨੀਲਾ) ਨੂੰ ਨਾ ਮਾਰ ਕੇ ਉਸਦੇ ਭਰਾ ਸੁਨੀਲ ਧਮੀਜਾ ਅਤੇ ਉਸਦੇ ਬੇਟੇ ਪ੍ਰਥਮ ਉਪਰ ਹਮਲਾ ਕੀਤੀ ਸੀ ਅਤੇ ਪਿਸਟਲ ਲੋਕ ਹੋਣ ਕਰਕੇ ਮੋਨੂੰ ਗੋਲੀ ਨਹੀਂ ਚਲਾ ਸਕਿਆ। ਸੁਨੀਲ ਨਾਲ ਹੱਥੋ-ਪਾਈ ਹੋਣ ਲੱਗ ਗਈ ਤਾਂ ਜੋਧਾ ਨੇ ਪ੍ਰਥਮ ਦੇ ਪੈਰ ’ਤੇ ਗੋਲੀ ਮਾਰ ਦਿੱਤੀ ਸੀ।
ਸਖ਼ਤ ਸੁਰੱਖਿਆ ਹੇਠ ਗੈਂਗਸਟਰ ਲਾਰੈਂਸ ਬਿਸ਼ਨੋਈ ਮੋਗਾ ਅਦਾਲਤ ’ਚ ਪੇਸ਼
