ਸਤਪਾਲ ਮਲਿਕ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੀ ਵਕਾਲਤ

36
Share

ਮੁਜ਼ੱਫਰਨਗਰ, 9 ਮਈ (ਪੰਜਾਬ ਮੇਲ)- ਮੇਘਾਲਿਆ ਦੇ ਰਾਜਪਾਲ ਸਤਪਾਲ ਮਲਿਕ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਪਿਛਲੇ ਸਾਲ ਦਸੰਬਰ ‘ਚ ਕੀਤੇ ਗਏ ਵਾਅਦੇ ਅਜੇ ਤੱਕ ਕੇਂਦਰ ਸਰਕਾਰ ਨੇ ਪੂਰੇ ਨਹੀਂ ਕੀਤੇ ਹਨ। ਉਨ੍ਹਾਂ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਬਾਰੇ ਕਾਨੂੰਨ ਬਣਾਉਣ ਦੀ ਵਕਾਲਤ ਵੀ ਕੀਤੀ। ਮੌਜੂਦਾ ਹਾਲਾਤ ਬਾਰੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਮਲਿਕ ਨੇ ਕਿਹਾ ਕਿ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਤੋਂ ਆਪਣਾ ਧਰਨਾ ਸਿਰਫ਼ ਉਠਾਇਆ ਹੈ ਪਰ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ਼ ਉਨ੍ਹਾਂ ਦਾ ਅੰਦੋਲਨ ਅਜੇ ਵੀ ਖ਼ਤਮ ਨਹੀਂ ਹੋਇਆ ਹੈ।


Share