28.1 C
Sacramento
Wednesday, October 4, 2023
spot_img

ਸਤੰਬਰ ਸੈਸ਼ਨ ‘ਚ ਕੈਨੇਡਾ ਜਾਣ ਦੀ ਤਿਆਰੀ ਕਰੀ ਬੈਠੇ ਭਾਰਤੀ ਵਿਦਿਆਰਥੀਆਂ ਨੂੰ ਝਟਕਾ

-ਓਨਟਾਰੀਓ ਦੇ ਉੱਤਰੀ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਕੀਤਾ ਇਨਕਾਰ
ਓਨਟਾਰੀਓ , 8 ਅਗਸਤ (ਪੰਜਾਬ ਮੇਲ)-  ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਸਤੰਬਰ ਵਿਚ ਸ਼ੁਰੂ ਹੋਏ ਸੈਸ਼ਨ ਵਿਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ। ਇਸ ਕਾਰਨ ਅਗਸਤ ਅਤੇ ਸਤੰਬਰ ਵਿਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਮੁੱਖ ਤੌਰ ‘ਤੇ ਓਨਟਾਰੀਓ ਦੇ ਉੱਤਰੀ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ। ਕਰੀਬ ਤਿੰਨ ਹਜ਼ਾਰ ਵਿਦਿਆਰਥੀਆਂ ਨੇ ਕੈਨੇਡਾ ਜਾਣ ਲਈ ਪੂਰੀ ਤਿਆਰੀ ਕਰ ਲਈ ਸੀ ਅਤੇ ਕੈਨੇਡਾ ਜਾਣ ਲਈ ਇਕ ਪਾਸੇ ਦੀਆਂ ਹਵਾਈ ਟਿਕਟਾਂ ਵੀ ਖਰੀਦੀਆਂ ਸਨ, ਜੋ ਹੁਣ ਵਾਪਸ ਨਹੀਂ ਕੀਤੀਆਂ ਜਾ ਸਕਦੀਆਂ ਹਨ। ਇਹ ਮਾਮਲਾ ਕੈਨੇਡਾ ਦੀਆਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਵੀ ਉਠਾਇਆ ਗਿਆ ਹੈ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਕਾਲਜ ਨੂੰ ਈਮੇਲ ਕਰਕੇ ਸਤੰਬਰ ਵਿਚ ਹੀ ਪੜ੍ਹਾਈ ਸ਼ੁਰੂ ਕਰਨ ਲਈ ਕਹਿ ਰਹੇ ਹਨ। ਇਸ ਮਾਮਲੇ ਵਿਚ ਓਨਟਾਰੀਓ ਦੇ ਕਾਲਜ ਅਤੇ ਯੂਨੀਵਰਸਿਟੀਜ਼ ਮੰਤਰੀ ਜੇਨ ਡਨਲੈਪ ਨੂੰ ਵੀ ਪੱਤਰ ਲਿਖਿਆ ਗਿਆ ਹੈ। ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਨਾਰਦਰਨ ਕਾਲਜ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਅਚਾਨਕ ਸੈਂਕੜੇ ਵਿਦਿਆਰਥੀਆਂ ਦੇ ਦਾਖਲੇ ਵਾਪਸ ਲੈਣ ਦਾ ਫੈਸਲਾ ਸਹੀ ਨਹੀਂ ਹੈ। ਵਿਦਿਆਰਥੀਆਂ ਨੂੰ ਅਗਸਤ ਦੇ ਸ਼ੁਰੂ ਵਿਚ ਦਾਖਲਾ ਰੱਦ ਕਰਨ ਲਈ ਈ-ਮੇਲ ਮਿਲਣੇ ਸ਼ੁਰੂ ਹੋ ਗਏ ਸਨ, ਭਾਵੇਂ ਕਿ ਉਨ੍ਹਾਂ ਨੇ ਅਗਸਤ ਦੀਆਂ ਤਰੀਕਾਂ ਲਈ ਮਹਿੰਗੀਆਂ ਹਵਾਈ ਟਿਕਟਾਂ ਖਰੀਦੀਆਂ ਸਨ। ਇੱਕ ਤਰਫਾ ਗੈਰ-ਰਿਫੰਡੇਬਲ ਟਿਕਟਾਂ ਹੋਣ ਕਰਕੇ, ਉਹ ਉਨ੍ਹਾਂ ਨੂੰ ਰਿਫੰਡ ਜਾਂ ਰੱਦ ਨਹੀਂ ਕਰਵਾ ਸਕਦੇ। ਇਸ ਤੋਂ ਇਲਾਵਾ ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਵਿਚ ਰਹਿਣ ਦਾ ਕਿਰਾਇਆ ਵੀ ਅਦਾ ਕੀਤਾ ਹੈ। ਕਾਲਜ ਤੋਂ ਰਿਫੰਡ ਵੀ ਕੁਝ ਕਟੌਤੀ ਤੋਂ ਬਾਅਦ ਹੀ ਮਿਲੇਗਾ। ਅਗਲੇ ਸੈਸ਼ਨ ਲਈ ਜਨਵਰੀ ਵਿਚ ਮੈਡੀਕਲ ਜਾਂਚ ਅਤੇ ਆਈਲੈਟਸ ਦੁਬਾਰਾ ਕਰਵਾਉਣੀ ਪੈ ਸਕਦੀ ਹੈ। ਇਸ ‘ਤੇ ਫਿਰ ਹਜ਼ਾਰਾਂ ਦਾ ਖਰਚਾ ਆਵੇਗਾ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles