ਸਮਾਜਿਕ ਕਾਰਕੁਨ ਸਵਾਮੀ ਅਗਨੀਵੇਸ਼ ਦਾ ਦੇਹਾਂਤ

646
ਨਵੀਂ ਦਿੱਲੀ, 11 ਸਤੰਬਰ (ਪੰਜਾਬ ਮੇਲ)- ਸਮਾਜਿਕ ਕਾਰਕੁਨ ਸਵਾਮੀ ਅਗਨੀਵੇਸ਼ (80) ਦਾ ਸ਼ੁੱਕਰਵਾਰ ਰਾਤ ਨੂੰ ਦਿੱਲੀ ਦੇ ਹਸਪਤਾਲ ‘ਚ ਦੇਹਾਂਤ ਹੋ ਗਿਆ। ਅਗਨੀਵੇਸ਼ ਜਿਗਰ ਦੀ ਗੰਭੀਰ ਬਿਮਾਰੀ ਤੋਂ ਪੀੜਤ ਸਨ। ਸਰੀਰ ਦੇ ਕਈ ਅੰਗਾਂ ਦੇ ਕੰਮ ਕਰਨਾ ਬੰਦ ਦੇਣ ਕਰਕੇ ਉਹ ਪਿਛਲੇ ਚਾਰ ਦਿਨਾਂ ਤੋਂ ਵੈਂਟੀਲੇਟਰ ‘ਤੇ ਸਨ। ਉਨ੍ਹਾਂ ਨੂੰ ਸ਼ਾਮ 6 ਵਜੇ ਦੇ ਕਰੀਬ ਦਿਲ ਦਾ ਦੌਰਾ ਵੀ ਪਿਆ। ਉਹ ਇਥੇ ਇੰਸਟੀਚਿਊਟ ਆਫ਼ ਲਿਵਰ ਤੇ ਬਿਲੀਅਰੀ ਸਾਇੰਸਜ਼ ਹਸਪਤਾਲ ‘ਚ ਦਾਖ਼ਲ ਸਨ।