ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿੱਚ ਸਿਹਤ ਸੰਬੰਧੀ ਸੈਮੀਨਾਰ ਦਾ ਆਯੋਜਨ

514
ਸਥਾਨਕ ਸਰਕਾਰੀ ਆਈ.ਟੀ.ਆਈ (ਲੜਕੀਆਂ) ਵਿਖੇ ਐਮ.ਸੀ ਬਲਜੀਤ ਕੌਰ ਦਾ ਸਨਮਾਨ ਕਰਦੇ ਸੰਸਥਾ ਦੇ ਪ੍ਰਿੰਸੀਪਲ ਸ਼੍ਰੀ ਸ਼ਮਸ਼ੇਰ ਪੁਰਖਾਲਵੀ ਅਤੇ ਹੋਰ।
Share

ਸੰਸਥਾ ਦੀਆਂ ਸਮਾਜ ਸੇਵੀ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਐਨਆਰਆਈ ਵੱਲੋਂ ਸੰਸਥਾ ਨੂੰ ਏਅਰਕੰਡੀਸ਼ਨਰ ਦੇਣ ਦਾ ਐਲਾਨ
ਲੜਕੀਆਂ ਲਈ ਕਿੱਤਾਮੁਖੀ ਸਿੱਖਿਆ ਦੇ ਨਾਲ-ਨਾਲ ਬੌਧਿਕ ਸਿੱਖਿਆ ਵੀ ਜਰੂਰੀ : ਪੁਰਖਾਲਵੀ
ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ), 21 ਅਗਸਤ (ਪੰਜਾਬ ਮੇਲ)- ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਪਾਉਣ ਲਈ ਕੁਦਰਤੀ ਸੋਮਿਆਂ ਦੀ ਅਹਿਮੀਅਤ ਅਤੇ ਜਰੂਰਤ ਬਾਰੇ ਲੜਕੀਆਂ ਨੂੰ ਜਾਣਕਾਰੀ ਦੇਣ ਲਈ ਅੱਜ ਸਰਕਾਰੀ ਆਈ.ਟੀ.ਆਈ (ਲੜਕੀਆਂ) ਮੁਹਾਲੀ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪ੍ਰਾਕ੍ਰਿਤੀ ਉਪਚਾਰ ਮਿਸ਼ਨ ਬਠਿੰਡਾ ਦੇ ਨੁਮਾਇੰਦਿਆਂ ਵੱਲੋਂ ਲੜਕੀਆਂ ਅਤੇ ਸਟਾਫ ਨੂੰ ਬਹੁਮੁੱਲੀ ਜਾਣਕਾਰੀ ਮੁਹੱਈਆ ਕਰਵਾਈ ਗਈ।
ਸੈਮੀਨਾਰ ਵਿੱਚ ਵੱਡੀ ਗਿਣਤੀ ਵਿੱਚ ਜੁੜੀਆਂ ਸਿਖਿਆਰਥਣਾਂ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਪ੍ਰਿੰਸੀਪਲ ਅਤੇ ਜਿਲ੍ਹਾ ਨੋਡਲ ਅਫਸਰ ਸ਼੍ਰੀ ਸ਼ਮਸ਼ੇਰ ਪੁਰਖਾਲਵੀ ਨੇ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਲੜਕੀਆਂ ਨੂੰ ਕਿੱਤਾ ਮੁਖੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਸੇਧਤ ਸਰੀਰਕ ਵਿਕਾਸ ਲਈ ਵੀ ਵਧੇਰੇ ਧਿਆਨ ਦੇਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਸੰਸਥਾ ਇਲਾਕੇ ਦੀਆਂ 500 ਲੜਕੀਆਂ ਨੂੰ ਕਿੱਤਾ ਮੁਖੀ ਸਿੱਖਿਆ ਦੇ ਨਾਲ-ਨਾਲ ਮਨੁੱਖੀ ਕਦਰਾਂ ਕੀਮਤਾਂ ਦੀ ਬਹਾਲੀ ਲਈ ਵੀ ਆਪਣਾ ਵੱਡਮੁਲਾ ਯੋਗਦਾਨ ਪਾਉਂਦੀ ਆ ਰਹੀ ਹੈ। ਇਸ ਮੌਕੇ ਉਨ੍ਹਾ ਵੱਲੋਂ ਸੈਮੀਨਾਰ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਇਲਾਕੇ ਦੇ ਕੌਂਸਲਰ ਸ਼੍ਰੀਮਤੀ ਬਲਜੀਤ ਕੌਰ, ਸਮਾਜ ਸੇਵੀ ਸ਼੍ਰੀਮਤੀ ਤਜਿੰਦਰ ਕੌਰ ਯੂਐਸਏ ਅਤੇ ਡਾਕਟਰ ਰਜਿੰਦਰ ਸ਼ਰਮਾ ਦਾ ਸੰਸਥਾ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।
ਸੈਮੀਨਾਰ ਦੌਰਾਨ ਸਵੱਛ ਭਾਰਤ ਮਿਸ਼ਨ ਨਾਲ ਜੁੜੇ ਅਤੇ ਨਗਰ ਨਿਗਮ ਮੁਹਾਲੀ ਤੋਂ ਉਚੇਚੇ ਤੌਰ ਤੇ ਪੁੱਜੇ ਸ਼੍ਰੀਮਤੀ ਇੰਦਰਜੀਤ ਕੌਰ ਨੇ ਘਰੇਲੂ ਅਤੇ ਬਾਹਰੀ ਸਾਫ-ਸਫਾਈ ਦੀ ਅਹਿਮੀਅਤ ਦੇ ਨਾਲ-ਨਾਲ ਕੂੜੇ ਦੀ ਸੁਚੱਜੀ ਵਰਤੋਂ ਅਤੇ ਇਸ ਦੇ ਸਾਰਥਿਕ ਉਪਯੋਗ ਸੰਬੰਧੀ ਵਿਸਥਾਰਤ ਜਾਣਕਾਰੀ ਦਿੱਤੀ। ਸੰਸਥਾ ਦੀਆਂ ਸਮਾਜ ਸੇਵੀ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਸੇਵੀ ਸ਼੍ਰੀਮਤੀ ਤਜਿੰਦਰ ਕੌਰ ਯੂ.ਐਸ.ਏ ਵੱਲੋਂ ਲੋੜਵੰਦ ਸਿਖਿਆਰਥਣਾਂ ਦੀ ਮਾਲੀ ਇਮਦਾਦ ਅਤੇ ਸੰਸਥਾ ਨੂੰ ਇੱਕ ਏਅਰਕੰਡੀਸ਼ਨਰ ਦੇਣ ਦਾ ਰਸਮੀ ਐਲਾਨ ਵੀ ਕੀਤਾ ਗਿਆ।
ਇਸ ਮੌਕੇ ਹੋਰਨਾ ਤੋਂ ਇਲਾਵਾ ਸ਼੍ਰੀ ਰਾਕੇਸ਼ ਕੁਮਾਰ, ਸ਼੍ਰੀਮਤੀ ਉਪਾਸਨਾ ਅੱਤਰੀ, ਇੰਸਟਰਕਟਰ ਸ਼੍ਰੀ ਗੁਰਵਿੰਦਰ ਸਿੰਘ, ਸ਼੍ਰੀ ਅਮਨਦੀਪ ਸ਼ਰਮਾ, ਸ਼੍ਰੀ ਵਰਿੰਦਰਪਾਲ ਸਿੰਘ, ਸ਼੍ਰੀਮਤੀ ਦਰਸ਼ਨਾ ਕੁਮਾਰੀ, ਸ਼੍ਰੀਮਤੀ ਜਸਵੀਰ ਕੌਰ, ਸ਼੍ਰੀਮਤੀ ਪਰਮਿੰਦਰ ਕੌਰ, ਸ਼੍ਰੀਮਤੀ ਸ਼ਵੀ ਗੋਇਲ, ਸ਼੍ਰੀਮਤੀ ਜਸਵੀਰ ਕੌਰ, ਸੁਪਰਡੰਟ ਸ਼੍ਰੀ ਅਵਤਾਰ ਸਿੰਘ ਸਮੇਤ ਸਮੂਹ ਸਟਾਫ ਮੈਂਬਰ ਹਾਜਿਰ ਸਨ।

 


Share