ਸਰਕਾਰ ਕੋਲ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲਿਆਂ ਦਾ ਨਹੀਂ ਕੋਈ ਰਿਕਾਰਡ-ਤੋਮਰ

398
Share

ਨਵੀਂ ਦਿੱਲੀ, 13 ਫਰਵਰੀ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਕਿਹਾ ਕਿ ਖੇਤੀਬਾੜੀ ਮੰਤਰਾਲੇ ਕੋਲ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਮੌਤ ਨਾਲ ਸਬੰਧਿਤ ਕੋਈ ਰਿਕਾਰਡ ਨਹੀਂ ਹੈ¢ ਰਾਜ ਸਭਾ ‘ਚ ਸਵਾਲ ਦੇ ਲਿਖਤੀ ਜਵਾਬ ‘ਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਹ ਵੀ ਕਿਹਾ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ 11 ਗੇੜਾਂ ‘ਚ ਗੱਲਬਾਤ ਹੋਈ ਪਰ ਇਸ ਸਮੇਂ ਦੌਰਾਨ ਕਿਸਾਨ ਜਥੇਬੰਦੀਆਂ ਕਦੇ ਵੀ ਕਾਨੂੰਨਾਂ ‘ਤੇ ਚਰਚਾ ਕਰਨ ਲਈ ਸਹਿਮਤ ਨਹੀਂ ਹੋਈਆਂ, ਸਗੋਂ ਕਾਨੂੰਨਾਂ ਨੂੰ ਵਾਪਸ ਲੈਣ ‘ਤੇ ਅੜੀਆਂ ਰਹੀਆਂ¢


Share