ਸਰਕਾਰ ਤੇ ਏਜੀ ਦਫ਼ਤਰ ਦੇ ਕੰਮ ’ਚ ਅੜਿੱਕੇ ਪਾਉਂਦੇ ਹਨ ਨਵਜੋਤ ਸਿੰਧੂ; ਏ.ਪੀ.ਐੱਸ. ਦਿਓਲ

248
Share

ਚੰਡੀਗੜ੍ਹ, 6 ਨਵੰਬਰ (ਪੰਜਾਬ ਮੇਲ)- ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸੀਨੀਅਰ ਐਡਵੋਕੇਟ ਏ.ਪੀ.ਐੱਸ. ਦਿਓਲ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ’ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਉਹ ਸਰਕਾਰ ਅਤੇ ਏਜੀ ਦਫ਼ਤਰ ਦੇ ਕੰਮ ’ਚ ਅੜਿੱਕੇ ਪਾਉਂਦੇ ਹਨ। ਏਜੀ ਦੇ ਲੈਟਰ ਪੈਡ ’ਤੇ ਜਾਰੀ ਪ੍ਰੈੱਸ ਬਿਆਨ ’ਚ ਦਿਓਲ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਸਿੱਧੂ ਦੇ ਬਿਆਨਾਂ ਨੇ ਸੂਬਾ ਸਰਕਾਰ ਦੇ ਡਰੱਗਜ਼ ਅਤੇ ਬੇਅਦਬੀ ਮਾਮਲਿਆਂ ’ਚ ਨਿਆਂ ਯਕੀਨੀ ਬਣਾਉਣ ਦੀਆਂ ਸੰਜੀਦਾ ਕੋਸ਼ਿਸ਼ਾਂ ਨੂੰ ਕਮਜ਼ੋਰ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਵਜੋਤ ਸਿੱਧੂ ਸਿਆਸੀ ਲਾਹਾ ਲੈਣ ਲਈ ਗਲਤ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਅਗਾਮੀ ਚੋਣਾਂ ਨੂੰ ਦੇਖਦਿਆਂ ਉਹ ਆਪਣੇ ਨਿੱਜੀ ਸਿਆਸੀ ਲਾਭ ਲਈ ਪੰਜਾਬ ਦੇ ਐਡਵੋਕੇਟ ਜਨਰਲ ਦੇ ਸੰਵਿਧਾਨਕ ਦਫ਼ਤਰ ਨੂੰ ਸਿਆਸਤ ਲਈ ਵਰਤ ਕੇ ਕਾਂਗਰਸ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Share