ਸਰਕਾਰ ਨੇ ਚੀਫ ਜਸਟਿਸ ਨੂੰ ਆਪਣੇ ਉਤਰਾਧਿਕਾਰੀ ਦੇ ਨਾਮ ਦੀ ਸਿਫ਼ਾਰਸ਼ ਕਰਨ ਲਈ ਕਿਹਾ

379
Share

ਨਵੀਂ ਦਿੱਲੀ, 20 ਮਾਰਚ (ਪੰਜਾਬ ਮੇਲ)- ਚੀਫ ਜਸਟਿਸ ਐੱਸ.ਏ. ਬੋਬਡੇ ਦੇ ਸੇਵਾਮੁਕਤ ਹੋਣ ’ਚ ਮਹੀਨੇ ਤੋਂ ਵੀ ਘੱਟ ਰਹਿ ਗਿਆ ਹੈ ਤੇ ਸਰਕਾਰ ਨੇ ਨਵੇਂ ਚੀਫ ਜਸਟਿਸ ਦੀ ਨਿਯੁਕਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਰਕਾਰ ਨੇ ਜਸਟਿਸ ਬੋਬਡੇ ਨੂੰ ਕਿਹਾ ਹੈ ਕਿ ਉਹ ਆਪਣੇ ਉੱਤਰਾਧਿਕਾਰੀ ਦੇ ਨਾਮ ਦੀ ਸਿਫ਼ਾਰਿਸ਼ ਕਰਨ। ਸੂਤਰਾਂ ਮੁਤਾਬਕ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ 23 ਅਪਰੈਲ ਨੂੰ ਸੇਵਾਮੁਕਤ ਹੋ ਰਹੇ ਜਸਟਿਸ ਬੋਬਡੇ ਨੂੰ ਪੱਤਰ ਭੇਜ ਕੇ ਨਵੇਂ ਚੀਫ਼ ਜਸਟਿਸ ਦੇ ਨਾਮ ਦੀ ਸਿਫ਼ਾਰਸ਼ ਕਰਨ ਲਈ ਕਿਹਾ ਹੈ।

Share