ਸਰਕਾਰ ਵੱਲੋਂ ਕਿਰਤ ਕਾਨੂੰਨਾਂ ਨਾਲ ਸੰਬੰਧਤ ਤਿੰਨ ਬਿੱਲ ਲੋਕ ਸਭਾ ‘ਚ ਪੇਸ਼

493
Share

ਨਵੀਂ ਦਿੱਲੀ, 19 ਸਤੰਬਰ (ਪੰਜਾਬ ਮੇਲ)- ਕਾਂਗਰਸ ਅਤੇ ਕੁਝ ਹੋਰ ਪਾਰਟੀਆਂ ਦੇ ਵਿਰੋਧ ਦੇ ਬਾਵਜੂਦ ਸਰਕਾਰ ਨੇ ਅੱਜ ਲੋਕ ਸਭਾ ‘ਚ ਕਿਰਤ ਕਾਨੂੰਨਾਂ ਨਾਲ ਸਬੰਧਤ ਤਿੰਨ ਬਿੱਲ ਪੇਸ਼ ਕੀਤੇ। ਕਿਰਤ ਮੰਤਰੀ ਸੰਤੋਸ਼ ਕੁਮਾਰ ਗੰਗਵਾਰ ਨੇ ਕਿੱਤਾਮੁਖੀ ਸੁਰੱਖਿਆ, ਸਿਹਤ ਅਤੇ ਕੰਮਕਾਜੀ ਹਾਲਾਤ ਜ਼ਾਬਤਾ- 2020, ਉਦਯੋਗਿਕ ਸਬੰਧ ਜ਼ਾਬਤਾ-2020 ਅਤੇ ਸਮਾਜਿਕ ਸੁਰੱਖਿਆ ਬਾਰੇ ਜ਼ਾਬਤਾ -2020 ਨੂੰ ਪੇਸ਼ ਕੀਤੇ। ਮੰਤਰੀ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਨੂੰ ਕਿਰਤ ਸਬੰਧੀ ਸਥਾਈ ਕਮੇਟੀ ਨੂੰ ਭੇਜਿਆ ਗਿਆ ਸੀ ਤੇ ਕਮੇਨੀ ਨੇ ਇਨ੍ਹਾਂ ‘ਤੇ 233 ਸਿਫ਼ਾਰਸ਼ਾਂ ਕੀਤੀਆਂ ਸਨ ਤੇ ਇਨ੍ਹਾਂ ਵਿਚੋਂ 174 ਸਿਫ਼ਾਰਸ਼ਾਂ ਪ੍ਰਵਾਨ ਕਰ ਲਈਆਂ। ਇਸ ਤੋਂ ਬਾਅਦ ਹੀ ਬਿੱਲ ਪੇਸ਼ ਕੀਤੇ ਗਏ ਹਨ।


Share