#INDIA

ਸਰਕਾਰ ਵੱਲੋਂ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ 2 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ

ਨਵੀਂ ਦਿੱਲੀ, 27 ਨਵੰਬਰ (ਪੰਜਾਬ ਮੇਲ)- ਸਰਕਾਰ ਨੇ 4 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ 2 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸੰਸਦ ਦਾ ਸਰਦ ਰੁੱਤ ਸੈਸ਼ਨ 22 ਦਸੰਬਰ ਨੂੰ ਸਮਾਪਤ ਹੋਵੇਗਾ। ਸਰਕਾਰ ਦੀ ਤਰਫੋਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ 2 ਦਸੰਬਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸਰਬ ਪਾਰਟੀ ਮੀਟਿੰਗ ਆਮ ਤੌਰ ‘ਤੇ ਸੈਸ਼ਨ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਬੁਲਾਈ ਜਾਂਦੀ ਹੈ। ਪੰਜ ਰਾਜਾਂ ਲਈ 3 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਸਰਦ ਰੁੱਤ ਇਜਲਾਸ ਪੰਜ ਰਾਜਾਂ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਿਜ਼ੋਰਮ ਅਤੇ ਤਿਲੰਗਾਨਾ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਇਕ ਦਿਨ ਬਾਅਦ ਹੋਵੇਗਾ। ਚੋਣਾਂ ਦੇ ਨਤੀਜਿਆਂ ਦੇ ਸੈਸ਼ਨ ਵਿਚ ਗੂੰਜਣ ਦੀ ਉਮੀਦ ਹੈ।