#PUNJAB

ਸਰਪੰਚੀ ਚੋਣਾਂ: ਝੜਪ ‘ਚ ਕੁਲਬੀਰ ਸਿੰਘ ਜ਼ੀਰਾ ਸਮੇਤ ਵੱਡੀ ਗਿਣਤੀ ਕਾਂਗਰਸੀ ਗੰਭੀਰ ਜ਼ਖ਼ਮੀ

– ‘ਆਪ’ ਵਰਕਰਾਂ ‘ਤੇ ਲਾਏ ਹਮਲੇ ਕਰਨ ਦੇ ਦੋਸ਼; ਗੋਲੀਆਂ ਚੱਲਣ ਦੀ ਵੀ ਖ਼ਬਰ
– ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਕੀਤੇ ਗਏ ਹਵਾਈ ਫਾਇਰ
ਜ਼ੀਰਾ, 1 ਅਕਤੂਬਰ (ਪੰਜਾਬ ਮੇਲ)- ਜ਼ੀਰਾ ਵਿਖੇ ਮੰਗਲਵਾਰ ਨੂੰ ਮਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ, ਜਦ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਲਈ ਕਾਂਗਰਸੀ ਵਰਕਰ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਜਾ ਰਹੇ ਸਨ, ਤਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਉਨ੍ਹਾਂ ਨੂੰ ਕਥਿਤ ਤੌਰ ‘ਤੇ ਨਾਮਜ਼ਦਗੀ ਭਰਨ ਤੋਂ ਰੋਕਣ ਲਈ ਇੱਟਾਂ-ਪੱਥਰਾਂ ਅਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਗਿਆ।