ਖੰਨਾ, 3 ਅਕਤੂਬਰ (ਪੰਜਾਬ ਮੇਲ)- ਸਰਪੰਚੀ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਇਕ ਵਾਰ ਫਿਰ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਕਾਂਗਰਸ ਦੇ ਸੀਨੀਅਰ ਆਗੂ ਮਨਜੀਤ ਸਿੰਘ ਦੇ ਨੌਜਵਾਨ ਪੁੱਤਰ ਤਰਨਜੀਤ ਸਿੰਘ ਤਰਨੀ ਦਾ ਅਣਪਛਾਤਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਤਰਨਜੀਤ ਸਿੰਘ ਦੇ ਚਾਰ ਸਾਥੀਆਂ ਵਲੋਂ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਇਸ ਗੱਲ ਦੀ ਪੁਲਸ ਨੇ ਪੁਸ਼ਟੀ ਨਹੀਂ ਕੀਤੀ ਹੈ। ਕਤਲ ਦੀ ਵਾਰਦਾਤ ਤੋਂ ਬਾਅਦ ਪੁਲਸ ਵੱਲੋਂ ਤਰਨਜੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।