#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਐੱਮ.ਐੱਲ.ਏ. ਦੀ ਹਾਜ਼ਰੀ ‘ਚ 320 ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਜਗਦੀਪ ਸਿੰਘ ਬਰਾੜ ਐੱਮ.ਐੱਲ.ਏ. ਹਲਕਾ ਸ੍ਰੀ ਮੁਕਤਸਰ ਸਾਹਿਬ ਅਤੇ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿਚ 320 ਲੋੜਵੰਦਾਂ ਨੂੰ ਦੋ ਲੱਖ ਪੰਜਾਹ ਹਜ਼ਾਰ ਰੂਪੈ ਦੀ ਰਾਸ਼ੀ ਤਕਸੀਮ ਕੀਤੀ ਗਈ। ਇਸ ਮੌਕੇ ਇੱਕ ਸਾਧਾਰਨ ਸਮਾਗਮ ਦੌਰਾਨ ਐੱਮ.ਐੱਲ.ਏ. ਹਲਕਾ ਸ੍ਰੀ ਮੁਕਤਸਰ ਨੇ ਡਾਕਟਰ ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਡਾਕਟਰ ਓਬਰਾਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ (ਕਿਰਤ ਕਰੋ, ਵੰਡ ਛਕੋ, ਨਾਮ ਜਪੋ) ਅਪਣਾ ਕੇ ਸੱਚੇ ਦਿਲੋਂ ਮਾਨਵਤਾ ਦੀ ਸੇਵਾ ਕਰ ਰਹੇ ਹਨ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਲੈਣ ਵਾਲੇ ਲੋੜਵੰਦ ਕੰਮ ਕਰਨ ਤੋਂ ਅਸਮਰਥ ਬਜ਼ੁਰਗ, ਬਜ਼ੁਰਗ ਵਿਧਵਾਵਾਂ, ਅਨਾਥ ਬੱਚੇ ਅਤੇ ਕਈ ਬਜ਼ੁਰਗ ਬੁਢਾਪੇ ਕਾਰਨ ਵੱਖ-ਵੱਖ ਬੀਮਾਰੀਆਂ ਤੋਂ ਪੀੜ੍ਹਤ ਹਨ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾਕਟਰ ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ, ਗੁਰਪਾਲ ਸਿੰਘ ਪਾਲੀ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਮਾਸਟਰ ਰਜਿੰਦਰ ਸਿੰਘ, ਅਸ਼ੋਕ ਕੁਮਾਰ, ਸੁਖਬੀਰ ਸਿੰਘ ਜੈਲਦਾਰ, ਰਣਧੀਰ ਸਿੰਘ ਸਾਗੂ (ਕੈਨੇਡਾ) ਮੀਡੀਆ ਐਡਵਾਈਜ਼ਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜਰ ਸਾਹਿਬ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਗੁਰਜੀਤ ਸਿੰਘ ਜੀਤਾ, ਸੋਮਨਾਥ, ਉਪਕਾਰ ਸਿੰਘ, ਵਿਕਰਮ ਪੀ.ਏ., ਪਰਮਜੀਤ ਸਿੰਘ ਪੰਮਾ, ਲਵਲੀਨ ਕੌਰ ਸੰਧੂ ਸਰਹਾਲੀ ਕਲਾਂ ਆਦਿ ਹਾਜ਼ਰ ਸਨ।