ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਪੰਜਾਬ ਮੇਲ)- ਡਾਕਟਰ ਸੁਰਿੰਦਰ ਪਾਲ ਸਿੰਘ ਓਬਰਾਏ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਪਣਾ ਕੇ (ਕਿਰਤ ਕਰੋ, ਨਾਮ ਜਪੋ, ਵੰਡ ਛਕੋ) ਮਾਨਵਤਾ ਦੀ ਸੇਵਾ ਲਈ ਬਹੁਤ ਹੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸ਼ੇਰ ਸਿੰਘ ਪ੍ਰਾਇਮਰੀ ਸਕੂਲ ਵਿਚ ਬੱਚਿਆਂ ਨੂੰ ਸਾਫ਼ ਪਾਣੀ ਪੀਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਆਰ.ਓ. ਸਿਸਟਮ ਲਗਾਇਆ ਗਿਆ ਸੀ, ਜਿਸ ਦਾ ਉਦਘਾਟਨ ਸ. ਯਾਦਵਿੰਦਰ ਸਿੰਘ ਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.,ਸਿੱਖਿਆ) ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਅਤੇ ਡਾਕਟਰ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਲਵਾ ਖੇਤਰ ਦਾ ਪਾਣੀ ਬਹੁਤ ਹੀ ਮਾੜਾ ਹੈ ਅਤੇ ਪੀਣ ਯੋਗ ਨਹੀਂ ਹੈ। ਲੋਕ ਵੱਖ-ਵੱਖ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਤਾਂ ਧਰਤੀ ਹੇਠਲੇ ਪਾਣੀ ਨੂੰ ਪੀ ਕੇ ਬੱਚਿਆਂ ਦੀ ਸਿਹਤ ‘ਤੇ ਵੀ ਬੁਰਾ ਪ੍ਰਭਾਵ ਪੈ ਰਿਹਾ ਸੀ।
ਸਕੂਲ ਵੱਲੋਂ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਨੂੰ ਸਕੂਲ ਵਿਚ ਆਰ ਓ ਸਿਸਟਮ ਲਗਾਉਣ ਦੀ ਮੰਗ ਕੀਤੀ ਗਈ ਸੀ, ਤਾਂ ਡਾਕਟਰ ਓਬਰਾਏ ਵਲੋਂ ਤੁਰੰਤ ਆਰ.ਓ. ਲਗਵਾਇਆ ਗਿਆ ਸੀ। ਸਕੂਲ ਸਟਾਫ ਵੱਲੋਂ ਅਤੇ ਬੱਚਿਆਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਭੋਣ, ਪਰਮਜੀਤ ਕੌਰ ਬਰਾੜ, ਸਕੂਲ ਦੇ ਮੁੱਖ ਅਧਿਆਪਕ, ਸਕੂਲ ਦੇ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਮਹੱਲਾ ਵਾਸੀ ਵੀ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲ ਵਿਚ ਲਗਾਏ ਮੁਫ਼ਤ ਆਰ.ਓ. ਸਿਸਟਮ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਉਦਘਾਟਨ
