ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ

304
Share

ਫਿਰੋਜ਼ਪੁਰ, 27 ਅਕਤੂਬਰ (ਪੰਜਾਬ ਮੇਲ)- ਸਮਾਜ ਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋਂ ਫਿਰੋਜ਼ਪੁਰ ਨਾਲ ਸੰਬੰਧਤ 30 ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ। ਇਸ ਮੌਕੇ ਫਿਰੋਜ਼ਪੁਰ ’ਚ ਕਰਵਾਏ ਗਏ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਵਿਚ ਇਹ ਚੈੱਕ ਟਰੱਸਟ ਦੇ ਜ਼ਿਲ੍ਹਾ ਫਿਰੋਜ਼ਪੁਰ ਇਕਾਈ ਦੇ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਤੇ ਉਨ੍ਹਾਂ ਨਾਲ ਆਏ ਟੀਮ ਦੇ ਹੋਰ ਅਹੁਦੇਦਾਰਾਂ ਵੱਲੋਂ ਦਿੱਤੇ ਗਏ।
ਇਸ ਮੌਕੇ ਕਈ ਹੋਰ ਮੁੱਦਿਆਂ ’ਤੇ ਵਿਚਾਰ ਚਰਚਾ ਵੀ ਹੋਈ। ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਨੇ ਦੱਸਿਆ ਕਿ ਸੰਸਥਾ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ ਦੇ ਨਿਰਦੇਸ਼ਾਂ ਤਹਿਤ ਪੂਰੀ ਦੁਨੀਆਂ ’ਚ ਸੰਸਥਾ ਵੱਲੋਂ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਹੋਏ ਹਨ। ਸੰਸਥਾ ਵੱਲੋਂ ਜਿੱਥੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ, ਉਥੇ ਗਰੀਬਾਂ ਲਈ ਮੈਡੀਕਲ ਸੇਵਾ ਅਤੇ ਸਿੱਖਿਆ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਗੁਰਦਿਆਂ ਦੇ ਮਰੀਜ਼ਾਂ ਲਈ ਡਾਇਲਸਿਸ ਮਸ਼ੀਨਾਂ ਲਗਾਈਆਂ ਗਈਆਂ, ਜਿੱਥੇ ਡਾਇਲਸਿਸ ਮੁਫਤ ਕੀਤੀ ਜਾਂਦੀ ਹੈ। ਇਸ ਤੋਂ ਜ਼ਿਲ੍ਹੇ ਅੰਦਰ ਫਿਰੋਜ਼ਪੁਰ ਅਤੇ ਮੱਖੂ ਵਿਚ ਦੋ ਆਧੁਨਿਕ ਤਕਨੀਕ ਨਾਲ ਲੈਸ ਲੈਬਾਰਟਰੀਆਂ ਵੀ ਖੋਲ੍ਹੀਆਂ ਗਈਆਂ ਹਨ, ਜਿਥੇ ਬਹੁਤ ਘੱਟ ਰੇਟਾਂ ’ਤੇ ਮਨੁੱਖੀ ਸਰੀਰ ਦੀਆਂ ਬਿਮਾਰੀਆਂ ਦੇ ਟੈਸਟ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਲੈਬਾਰਟਰੀਆਂ ਦਾ ਜ਼ਰੂਰ ਲਾਹਾ ਲੈਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਅਮਰਜੀਤ ਕੌਰ ਛਾਬੜਾ, ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ, ਬਲਵਿੰਦਰ ਪਾਲ ਸ਼ਰਮਾ ਪ੍ਰਧਾਨ ਫਿਰੋਜ਼ਪੁਰ, ਤਲਵਿੰਦਰ ਕੌਰ, ਬਿ੍ਰਜ ਭੂਸ਼ਨ, ਰਣਧੀਰ ਸ਼ਰਮਾ, ਜਗਦੀਸ਼ ਥਿੰਦ ਪ੍ਰਧਾਨ ਗੁਰੂਹਰਸਹਾਏ ਅਤੇ ਰਣਜੀਤ ਸਿੰਘ ਰਾਏ ਪ੍ਰਧਾਨ ਜ਼ੀਰਾ ਸਮੇਤ ਕਈ ਹੋਰ ਅਹੁਦੇਦਾਰ ਵੀ ਮੌਜੂਦ ਸਨ।

Share