#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਮੁਫ਼ਤ ਸਿਖਲਾਈ ਦੇਣ ਉਪਰੰਤ ਦਿੱਤੇ Certificate

ਸ੍ਰੀ ਮੁਕਤਸਰ ਸਾਹਿਬ, 11 ਦਸੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਜਿੱਥੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਉਪਰਾਲੇ ਜਾਰੀ ਹਨ, ਉਥੇ ਸੰਨੀ ਓਬਰਾਏ ਸਵੈ-ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਸੈਂਟਰ (ਸਿਲਾਈ, ਕੰਪਿਊਟਰ, ਬਿਊਟੀ ਪਾਰਲਰ) ਖੋਲ੍ਹੇ ਜਾ ਰਹੇ ਹਨ, ਤਾਂ ਜੋ ਇਹ ਬੇਰੁਜ਼ਗਾਰ ਨੌਜਵਾਨ ਅਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਮੈਡਮ ਇੰਦਰਜੀਤ ਕੌਰ ਗਿੱਲ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅਜਿਹੇ 6 ਮੁਫ਼ਤ ਸਿਖਲਾਈ ਸੈਂਟਰ ਚੱਲ ਰਹੇ ਹਨ। ਇਸ ਲੜੀ ਵਿਚੋਂ ਗੁਰਦੁਆਰਾ ਸ੍ਰੀ ਨਾਨਕ ਨਿਵਾਸ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਫ਼ਤ ਸਿਲਾਈ ਸਿਖਲਾਈ ਪ੍ਰਾਪਤ ਕਰ ਚੁੱਕੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ, ਜ਼ਿਲ੍ਹਾ ਪ੍ਰਧਾਨ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਤੋਂ ਪਹਿਲਾਂ ਸੰਨੀ ਓਬਰਾਏ ਸਵੈ ਰੋਜ਼ਗਾਰ ਸਕੀਮ ਅਧੀਨ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਲੜਕੇ ਅਤੇ ਲੜਕੀਆਂ ਮੁਫ਼ਤ ਸਿਖਲਾਈ ਪ੍ਰਾਪਤ ਕਰਕੇ ਆਪਣੇ ਪਰਿਵਾਰਾਂ ਦਾ ਵਧੀਆ ਪਾਲਣ-ਪੋਸ਼ਣ ਕਰ ਰਹੇ ਹਨ। ਇਸ ਮੌਕੇ ਸਿੱਖਿਆਰਥੀਆਂ ਵਲੋਂ ਡਾਕਟਰ ਐੱਸ.ਪੀ. ਸਿੰਘ ਉਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ ਨੇ ਸਿਖਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਟਰੱਸਟ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਮਲਕੀਤ ਸਿੰਘ ਰਿਟਾਇਰਡ ਬੈਕ ਮੈਨੇਜਰ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਜਤਿੰਦਰ ਸਿੰਘ ਕੈਂਥ, ਬਰਨੇਕ ਸਿੰਘ, ਮੈਡਮ ਹਰਿੰਦਰ ਕੌਰ, ਮੈਡਮ ਮਨਿੰਦਰ ਕੌਰ, ਪ੍ਰਿੰਸੀਪਲ ਬਿੰਦਰ ਪਾਲ ਕੌਰ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਅਤੇ ਸਿੱਖਿਆਰਥੀ ਹਾਜ਼ਰ ਸਨ।