#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਦੀ ਸ਼ਹੀਦੀ ਨੂੰ ਸਮਰਪਿਤ 200 ਲੋੜਵੰਦ ਪਰਿਵਾਰਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ,  22 ਦਸੰਬਰ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਸੈਂਕੜਿਆਂ ਦੀ ਗਿਣਤੀ ਵਿਚ ਕੰਮ ਕੀਤੇ ਜਾ ਰਹੇ ਹਨ ਇਸ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਦੀ ਸ਼ਹੀਦੀ ਨੂੰ ਸਮਰਪਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 200 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਰਾਸ਼ੀ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ, ਬੇਸਹਾਰਾ ਬੱਚਿਆਂ, ਬੇਸਹਾਰਾ ਵਿਧਵਾਵਾਂ, ਅਤੇ ਉਹ ਲੋਕ ਜੋ ਬਜ਼ੁਰਗ ਅਵਸਥਾ ਵਿੱਚ ਕੰਮ ਕਰਨ ਤੋਂ ਅਸਮਰਥ ਹਨ ਆਦਿ ਪਰਿਵਾਰਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹੀਦੀ ਨੂੰ ਯਾਦ ਕਰਦਿਆਂ, ਉਨ੍ਹਾਂ ਦੀ ਯਾਦ ਵਿੱਚ ਇਹ ਰਾਸ਼ੀ ਉਬਰਾਏ ਵੱਲੋਂ ਦਿੱਤੀ ਗਈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਇਹ ਰਾਸ਼ੀ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ ਅਤੇ ਅਨੇਕਾਂ ਲੋਕ ਭਲਾਈ ਦੇ ਕੰਮ ਚੱਲ ਰਹੇ ਹਨ। ਪਰਿਵਾਰਾਂ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਲੰਮੀ ਉਮਰ ਦੀ ਕਾਮਨਾ ਕੀਤੀ ਗਈ।ਇਸ ਮੌਕੇ ਬਲਵਿੰਦਰ ਸਿੰਘ ਬਰਾੜ, ਮਲਕੀਤ ਸਿੰਘ, ਗੁਰਪਾਲ ਸਿੰਘ,ਬਰਨੇਕ ਸਿੰਘ, ਅਸ਼ੋਕ ਕੁਮਾਰ, ਸੋਮਨਾਥ, ਗੁਰਜੀਤ ਸਿੰਘ ਜੀਤਾ ਇੰਚਾਰਜ ਮਹੀਨਾਵਾਰ ਪੈਨਸ਼ਨ ਵੰਡ ਸਮਾਰੋਹ, ਜਤਿੰਦਰ ਸਿੰਘ ਕੈਂਥ, ਰਣਧੀਰ ਸਿੰਘ ਸਾਗੂ (ਕਨੇਡਾ) ਅਤੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਵਰਿੰਦਰ ਕੁਮਾਰ, ਸਵੀਟੀ ਬਾਲਾ ਆਦਿ ਹਾਜ਼ਰ ਸਨ।