#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵੱਡੀ ਪੱਧਰ ‘ਤੇ ਅੱਖਾਂ ਦੇ ਜਾਂਚ ਕੈਂਪ ਲਗਾ ਕੇ ਲੋਕਾਂ ਨੂੰ ਅੱਖਾਂ ਦੀਆਂ ਬੀਮਾਰੀਆਂ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਟਰੱਸਟ ਵੱਲੋਂ ਮਰੀਜ਼ਾਂ ਨੂੰ ਦਵਾਈਆਂ ਅਤੇ ਨੇੜੇ ਦੀ ਨਿਗਾਹ ਦੀਆਂ ਐਨਕਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ ਡਾਕਟਰ ਵੱਲੋਂ ਮਰੀਜ਼ਾਂ ਦੇ ਹੋਣ ਵਾਲੇ ਓਪਰੇਸ਼ਨ ਵੀ ਟਰੱਸਟ ਵੱਲੋਂ ਮੁਫ਼ਤ ਕਰਵਾ ਕੇ ਦਿੱਤੇ ਜਾ ਰਹੇ ਹਨ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੱਪਿਆਂਵਾਲ਼ੀ ਵਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਡਾਕਟਰ ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਅਸਿਸਟੈਂਟ ਸਿਵਲ ਸਰਜਨ ਡਾਕਟਰ ਸਰਬਜੀਤ ਸਿੰਘ ਵੱਲੋਂ ਕੈਪ ਦੀ ਸ਼ੂਰੂਆਤ ਕਰਵਾਈ ਗਈ ਅਤੇ ਡਾਕਟਰ ਹਰਸ਼ਪਰੀਤ ਕੌਰ ਐੱਮ.ਡੀ. ਆਈ ਸਪੈਸ਼ਲਿਸਟ ਵੱਲੋਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਡਾਕਟਰ ਮੰਜੂ ਅਪਥਾਲਮਿਕ ਅਫ਼ਸਰ ਵੱਲੋਂ ਮਰੀਜ਼ਾਂ ਨੂੰ ਚੈੱਕਅੱਪ ਦੌਰਾਨ ਐਨਕਾਂ ਲਗਾਉਣ ਲਈ ਨੰਬਰ ਅਲਾਟ ਕੀਤੇ ਗਏ, ਜਿਸ ਵਿਚ 500 ਦੇ ਕਰੀਬ ਲੋਕਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਅਤੇ 32 ਲੋਕਾਂ ਨੂੰ ਅਪਰੇਸ਼ਨ ਲਈ ਚੁਣਿਆ ਗਿਆ।
ਜਾਂਚ ਦੌਰਾਨ ਦਵਾਈਆਂ ਅਤੇ ਨੇੜੇ ਦੀ ਨਿਗਾਹ ਦੀਆਂ ਐਨਕਾਂ ਟਰੱਸਟ ਵੱਲੋਂ ਮੁਫ਼ਤ ਦਿੱਤੀਆਂ ਗਈਆਂ। ਕੈਂਪ ਦੌਰਾਨ ਲੰਗਰ ਦੀ ਸੇਵਾ ਲੰਗਰ ਕਮੇਟੀ ਪਿੰਡ ਖੱਪਿਆਂਵਾਲ਼ੀ ਵਾਲੀ ਵੱਲੋਂ ਪਿੰਡ ਦੇ ਸਹਿਯੋਗ ਨਾਲ ਕੀਤੀ ਗਈ। ਪਿੰਡ ਖੱਪਿਆਂਵਾਲ਼ੀ ਦੇ ਆਯੂਸ਼ਮਾਨ ਅਰੋਗਿਆ ਕੇਂਦਰ ਦੇ ਸਮੁੱਚੇ ਸਟਾਫ ਵੱਲੋਂ ਇਸ ਕੈਂਪ ਦੌਰਾਨ ਭਰਪੂਰ ਸਮਰਥਨ ਦਿੱਤਾ ਗਿਆ। ਇਸ ਕੈਂਪ ਦੌਰਾਨ ਜਗਜੀਤ ਸਿੰਘ ਬਰਾੜ ਹਨੀ ਬਰਾੜ ਫੱਤਣਵਾਲਾ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਜਸਪਾਲ ਸਿੰਘ ਰਿਟਾ. ਲੈਕਚਰਾਰ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਨਾਥ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਮਲਕੀਤ ਸਿੰਘ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਅਸ਼ੋਕ ਕੁਮਾਰ, ਹਰਭਗਵਾਨ ਸਿੰਘ, ਖੱਪਿਆਂਵਾਲ਼ੀ ਦੇ ਪਤਵੰਤੇ, ਨਗਰ ਪੰਚਾਇਤ ਦੇ ਅਹੁਦੇਦਾਰ ਆਦਿ ਹਾਜ਼ਰ ਸਨ।