#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਮਰੀਜ਼ਾਂ ਦੀ ਫੜੀ ਬਾਂਹ

ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਕਾਰਜਾਂ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਗਿਆਰਾਂ ਹਜ਼ਾਰ ਪੰਜ ਸੋ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਲੋੜਵੰਦ ਮਰੀਜ਼ ਵੱਖ-ਵੱਖ ਬੀਮਾਰੀਆਂ ਤੋਂ ਪੀੜ੍ਹਤ ਹਨ, ਕੰਮ ਕਰਨ ਤੋਂ ਵੀ ਅਸਮਰਥ ਹਨ ਅਤੇ ਘਰੇਲੂ ਹਾਲਾਤਾਂ ਕਰਕੇ ਬੀਮਾਰੀ ਦੀ ਹਾਲਤ ਵਿਚ ਦਵਾਈਆਂ ਖਰੀਦਣ ਤੋਂ ਵੀ ਅਸਮਰਥ ਹਨ। ਅਜਿਹੀ ਸਥਿਤੀ ਵਿਚ ਡਾਕਟਰ ਐੱਸ.ਪੀ. ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਨ੍ਹਾਂ ਦੀ ਬਾਂਹ ਫੜੀ ਗਈ ਅਤੇ ਇਲਾਜ ਤੱਕ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।