ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮੁਕਤਸਰ ਵੱਲੋਂ ਸਕੂਲ ਵਿਚ ਲਗਾਏ ਬੂਟੇ

42
ਮੜ੍ਹ ਮਲੂ ਪ੍ਰਾਇਮਰੀ ਸਕੂਲ ਵਿਚ ਬੂਟੇ ਲਗਾ ਰਹੇ ਟਰੱਸਟ ਦੇ ਸੇਵਾਦਾਰ ਅਤੇ ਸਕੂਲ ਸਟਾਫ।
Share

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਧੀਰ ਸਿੰਘ ਸਾਗੂ/ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਜੀ ਦੀ ਯੋਗ ਰਹਿਨੁਮਾਈ ਹੇਠ ਕੰਮ ਕਰ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੜਮੱਲੂ ਵਿਚ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਕਈ ਪ੍ਰਕਾਰ ਦੇ ਬੂਟੇ ਲਗਾਏ ਗਏ। ਅਰਵਿੰਦਰ ਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਡਾਕਟਰ ਐੱਸ.ਪੀ. ਸਿੰਘ ਉਬਰਾਏ ਜੀ ਵਲੋਂ ਜਿਥੇ ਮਾਨਵਤਾ ਦੀ ਭਲਾਈ ਲਈ ਸੈਂਕੜਿਆਂ ਦੀ ਗਿਣਤੀ ’ਚ ਕੰਮ ਕੀਤੇ ਜਾ ਰਹੇ ਹਨ, ਉਥੇ ਵਿਸ਼ਵ ਵਿਚ ਵਾਤਾਵਰਣ ਨੂੰ ਬਚਾਉਣ ਲਈ ਵੀ ਉਪਰਾਲੇ ਜਾਰੀ ਹਨ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਜੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਰੁੱਖ ਅਤੇ ਕੁੱਖ ਨੂੰ ਬਚਾਉਣ ਦਾ ਸਨੇਹਾ ਦਿੰਦੇ ਹੋਏ ਤੀਸਰੀ ਕਲਾਸ ਦੀ ਵਿਦਿਆਰਥਣ ਪਵਨਦੀਪ ਕੌਰ ਦੇ ਜਨਮਦਿਨ ਨੂੰ ਸਮਰਪਿਤ ਸਕੂਲ ਵਿਚ ਛਾਂਦਾਰ, ਫੁੱਲਾਂ ਦੇ ਬੂਟੇ ਲਗਾਏ ਗਏ ਬੂਟੇ ਅਤੇ ਬੂਟੇ ਲਗਾਉਣ ਦੀ ਰਸਮ ਵੀ ਪਵਨਦੀਪ ਕੌਰ ਅਤੇ ਮੈਡਮ ਮਨਿੰਦਰ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਸੁਨੀਤਾ ਰਾਣੀ ਅਤੇ ਪਿੰਡ ਮੜ ਮੱਲੂ ਦੀ ਸਰਪੰਚ ਪਰਮਜੀਤ ਕੌਰ ਵਲੋਂ ਨਿਭਾਈ ਗਈ। ਇਸ ਮੌਕੇ ਹੈੱਡਮਾਸਟਰ ਗਗਨਦੀਪ ਸਿੰਘ, ਅਰਵਿੰਦਰ ਪਾਲ ਸਿੰਘ, ਮਾਸਟਰ ਰਾਜਿੰਦਰ ਸਿੰਘ, ਸੋਮਨਾਥ, ਬਲਜੀਤ ਸਿੰਘ ਮਾਨ, ਸੁਖਬੀਰ ਸਿੰਘ ਜੱਗਾਂ ਸਿੰਘ ਪੰਚ, ਮੰਦਰ ਸਿੰਘ ਆਦਿ ਹਾਜ਼ਰ ਸਨ।

Share