ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲ ਵਿੱਚ ਲਗਾਏ ਮੁਫ਼ਤ ਆਰ ਓ ਦਾ ਕੈਬਨਿਟ ਮੰਤਰੀ ਪੰਜਾਬ ਵਲੋਂ ਉਦਘਾਟਨ

49
ਡਾਕਟਰ ਬਲਜੀਤ ਕੌਰ  ਕੈਬਨਿਟ ਮੰਤਰੀ ਪਿੰਡ ਔਲਖ ਵਿਚ ਆਰ ਓ ਸਿਸਟਮ ਦਾ ਉਦਗ਼ਾਤਾਂਨ ਕਰਦੇ ਹੋਏ 
Share

ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਧੀਰ ਸਿੰਘ ਸਾਗੂ/ਪੰਜਾਬ ਮੇਲ)- ਸੇਵੀਅਰ ਸਿੰਘ ਪ੍ਰੋ ਡਾਕਟਰ ਐਸ ਪੀ ਸਿੰਘ ਉਬਰਾਏ ਜੀ ਵੱਲੋਂ ਸਕੂਲਾਂ ਵਿੱਚ ਸਿੱਖਿਆ ਲੈ ਰਹੇ ਬੱਚਿਆਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਅਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਦੇ ਦਿਸ਼ਾ ਨਿਰਦੇਸ਼ਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਔਲਖ ਵਿਚ ਮੁਫ਼ਤ ਆਰ ਓ ਸਿਸਟਮ ਲਗਾਇਆ ਗਿਆ ਜਿਸ ਦਾ ਉਦਘਾਟਨ ਡਾਕਟਰ ਬਲਜੀਤ ਕੌਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ ਅਤੇ ਉਹਨਾਂ ਵਲੋਂ ਉਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ ਗਈ । ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਅਤੇ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਮੁਕਤਸਰ ਸਾਹਿਬ ਜ਼ਿਲੇ ਦੇ ਸਕੂਲਾਂ ਵਿਚ ਇਸ ਤੋਂ ਪਹਿਲਾਂ ਉਬਰਾਏ ਵਲੋਂ 70 ਦੇ ਕਰੀਬ ਆਰ ਓ ਲਗਵਾਏ ਜਾ ਚੁੱਕੇ ਹਨ । ਟਰੱਸਟ ਦੀ ਕੋਈ ਵੀ ਰਸੀਦਬੁਕ ਨਹੀਂ ਹੈ ਇਹ ਸਾਰਾ ਪੈਸਾ ਉਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਕੀਤਾ ਜਾਂਦਾ ਹੈ ਅਤੇ ਔਲਖ ਵੈਲਫੇਅਰ ਸੁਸਾਇਟੀ ਵਲੋਂ ਵੀ ਉਬਰਾਏ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਪਿੰਡ ਦੇ ਸਰਪੰਚ, ਮੈਂਬਰ, ਮੋਹਤਵਾਰ ਵਿਅਕਤੀ, ਔਲਖ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਤੇ ਮੈਂਬਰ, ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ, ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਬਰਾੜ, ਬਲਜੀਤ ਸਿੰਘ ਮੁਕਤਸਰ, ਗੁਰਚਰਨ ਸਿੰਘ ਬੁੱਟਰ, ਅਲਾਇੰਸ ਕਲੱਬ ਮੁਕਤਸਰ ਦੇ ਗਵਰਨਰ ਨਿਰੰਜਨ ਸਿੰਘ ਰੱਖੜਾ, ਕਲੱਬ ਦੇ ਪ੍ਰਧਾਨ ਡਾਕਟਰ ਸੁਰਿੰਦਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਔਲਖ ਦਾ ਸਮੁੱਚਾ ਸਟਾਫ ਵੀ ਮੌਜੂਦ ਸਨ।


Share