#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਧੀਆਂ ਦੀ ਲੋਹੜੀ ਨੂੰ ਸਮਰਪਿਤ ਲੋੜਵੰਦ ਵਿਦਿਆਰਥਣਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਦੁਨੀਆਂ ਭਰ ਵਿੱਚ ਮਾਨਵਤਾ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ ਇਸ ਲੜੀ ਨੂੰ ਅੱਗੇ ਤੋਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ’ ਲੋਹੜੀ ਧੀਆਂ ਦੀ ‘ ਮਨਾਉਂਦਿਆਂ ਹੋਇਆਂ ਆਰਥਿਕ ਤੌਰ ਤੇ ਬਹੁਤ ਹੀ ਕਮਜ਼ੋਰ,ਪਰ ਪੜਾਈ ਜਾਰੀ ਰੱਖਣ ਦੀਆਂ ਚਾਹਵਾਨ ਵਿਦਿਆਰਥਣਾਂ ਨੂੰ ਡਾਕਟਰ ਐਸ ਪੀ ਸਿੰਘ ਓਬਰਾਏ ਵੱਲੋਂ ਪੜਾਈ ਜਾਰੀ ਰੱਖਣ ਲਈ ਭੇਜੇ ਹੋਏ ਚੈਕ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਗਰੀਬੀ ਦੀ ਰੇਖਾ ਤੋਂ ਹੇਠਾਂ ਵਿਦਿਆਰਥਣਾਂ ਜੋਂ ਕਿ ਪੜਾਈ ਜਾਰੀ ਰੱਖਣਾ ਚਾਹੁੰਦੀਆਂ,ਪਰ  ਘਰਾਂ ਦੇ ਹਾਲਾਤ ਇਜਾਜ਼ਤ ਨਹੀਂ ਦਿੰਦੇ ਨੂੰ ਪੜਾਈ ਜਾਰੀ ਰੱਖਣ ਲਈ ਚੈੱਕ ਵੰਡੇ ਗਏ।ਇਸ ਮੋਕੇ ਵਿਦਿਆਰਥਣਾਂ ਨੇ ਡਾਕਟਰ ਐਸ ਪੀ ਸਿੰਘ ਉਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਓਬਰਾਏ ਦੀ ਮੱਦਦ ਨਾਲ ਅਸੀਂ ਆਪਣੇ ਨਿਸ਼ਾਨੇ ਵੱਲ ਅੱਗੇ ਵੱਧ ਰਹੇ ਹਾਂ ਇਸ ਮੌਕੇ ਰਣਜੀਤ ਸਿੰਘ ,ਗੁਰਦੇਵ ਸਿੰਘ ਪੱਤਰਕਾਰ ਸਪੋਕਸਮੈਨ, ਗੁਰਪਾਲ ਸਿੰਘ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਬਰਨੇਕ ਸਿੰਘ, ਅਸ਼ੋਕ ਕੁਮਾਰ, ਪ੍ਰਿੰਸੀਪਲ ਬਿੰਦਰ ਪਾਲ ਕੋਰ, ਮੈਡਮ ਮਨਿੰਦਰ ਕੌਰ, ਮੈਡਮ ਹਰਿਦਰ ਕੋਰ, ਬਿੰਦਰ ਕੌਰ ਚਹਿਲ, ਕਮਲਜੀਤ ਕੌਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰਾਂ ਹਾਜ਼ਰ ਸਨ।