ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਵਲੋਂ ਦੁਨੀਆਂ ਭਰ ਵਿਚ ਮਾਨਵਤਾ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ। ਇਸ ਲੜੀ ਨੂੰ ਅੱਗੇ ਤੋਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ‘ਲੋਹੜੀ ਧੀਆਂ ਦੀ’ ਮਨਾਉਂਦਿਆਂ ਹੋਇਆਂ ਆਰਥਿਕ ਤੌਰ ‘ਤੇ ਬਹੁਤ ਹੀ ਕਮਜ਼ੋਰ, ਪਰ ਪੜ੍ਹਾਈ ਜਾਰੀ ਰੱਖਣ ਦੀਆਂ ਚਾਹਵਾਨ ਵਿਦਿਆਰਥਣਾਂ ਨੂੰ ਡਾਕਟਰ ਐੱਸ.ਪੀ. ਸਿੰਘ ਉਬਰਾਏ ਵੱਲੋਂ ਪੜ੍ਹਾਈ ਜਾਰੀ ਰੱਖਣ ਲਈ ਭੇਜੇ ਹੋਏ ਚੈੱਕ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਗਰੀਬੀ ਦੀ ਰੇਖਾ ਤੋਂ ਹੇਠਾਂ ਵਿਦਿਆਰਥਣਾਂ ਜੋ ਕਿ ਪੜ੍ਹਾਈ ਜਾਰੀ ਰੱਖਣਾ ਚਾਹੁੰਦੀਆਂ ਹਨ, ਪਰ ਘਰਾਂ ਦੇ ਹਾਲਾਤ ਇਜਾਜ਼ਤ ਨਹੀਂ ਦਿੰਦੇ ਹੋਣ ਕਾਰਨ ਉਨ੍ਹਾਂ ਨੂੰ ਪੜ੍ਹਾਈ ਜਾਰੀ ਰੱਖਣ ਲਈ ਚੈੱਕ ਵੰਡੇ ਗਏ। ਇਸ ਮੌਕੇ ਵਿਦਿਆਰਥਣਾਂ ਨੇ ਡਾਕਟਰ ਐੱਸ.ਪੀ. ਸਿੰਘ ਉਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਉਬਰਾਏ ਦੀ ਮਦਦ ਨਾਲ ਅਸੀਂ ਆਪਣੇ ਨਿਸ਼ਾਨੇ ਵੱਲ ਅੱਗੇ ਵੱਧ ਰਹੇ ਹਾਂ। ਇਸ ਮੌਕੇ ਰਣਜੀਤ ਸਿੰਘ, ਗੁਰਦੇਵ ਸਿੰਘ ਪੱਤਰਕਾਰ ਸਪੋਕਸਮੈਨ, ਗੁਰਪਾਲ ਸਿੰਘ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਬਰਨੇਕ ਸਿੰਘ, ਅਸ਼ੋਕ ਕੁਮਾਰ, ਪ੍ਰਿੰਸੀਪਲ ਬਿੰਦਰ ਪਾਲ ਕੌਰ, ਮੈਡਮ ਮਨਿੰਦਰ ਕੌਰ, ਮੈਡਮ ਹਰਿਦਰ ਕੌਰ, ਬਿੰਦਰ ਕੌਰ ਚਹਿਲ, ਕਮਲਜੀਤ ਕੌਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰਾਂ ਹਾਜ਼ਰ ਸਨ।